Dr. Amandeep Kaur Arora : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਜ਼ਮੀਨੀ ਘੁਟਾਲੇ ਦੇ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ED ਸੂਤਰਾਂ ਅਨੁਸਾਰ ਵਿਧਾਇਕਾ ਅਮਨਦੀਪ ਕੌਰ ਨੂੰ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਏਜੰਸੀ ਦੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਏਜੰਸੀ ਨੇ ਜਾਂਚ ਅਧੀਨ ਜਾਇਦਾਦਾਂ ਬਾਰੇ ਵਾਧੂ ਵੇਰਵੇ ਅਤੇ ਦਸਤਾਵੇਜ਼ ਮੰਗੇ ਹਨ, ਅਤੇ ਉਨ੍ਹਾਂ ਨੂੰ ਪੇਸ਼ ਹੋਣ ਵੇਲੇ ਸਬੰਧਤ ਰਿਕਾਰਡ ਨਾਲ ਲਿਆਉਣ ਲਈ ਕਿਹਾ ਹੈ।


