skip to content

Last Updated: November 6, 2026

Dainik Savera Times Logo

ਲੁਧਿਆਣਾ ‘ਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਭੰਨਤੋੜ, ਬਸਪਾ ਨੇ ਦਿੱਤੀ ਚੱਕਾ ਜਾਮ ਦੀ ਚੇਤਾਵਨੀ

14 July 2026 ਅੱਪਡੇਟ ਕੀਤਾ ਗਿਆ

ਲੁਧਿਆਣਾ ‘ਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਭੰਨਤੋੜ, ਬਸਪਾ ਨੇ ਦਿੱਤੀ ਚੱਕਾ ਜਾਮ ਦੀ ਚੇਤਾਵਨੀ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਸਥਿਤ ਪਾਰਕ ਵਿੱਚ ਲੱਗੀ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਵੱਲੋਂ ਮੂਰਤੀ ਦੇ ਆਲੇ-ਦੁਆਲੇ ਲੱਗੇ ਸੁਰੱਖਿਆ ਸ਼ੀਸ਼ੇ ਨੂੰ ਤੋੜ ਦਿੱਤਾ ਗਿਆ, ਜਿਸ ਕਾਰਨ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ ਵਰਕਰ ਮੌਕੇ ‘ਤੇ ਪਹੁੰਚੇ ਅਤੇ ਰੋਸ ਪ੍ਰਗਟਾਇਆ। ਬਸਪਾ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਅੰਬੇਡਕਰ ਸਾਹਿਬ ਦੀਆਂ ਮੂਰਤੀਆਂ ਨਾਲ ਭੰਨਤੋੜ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ।

Viral Video : ਸੁਹਾਗਰਾਤ’ ਤੋਂ ਬਾਅਦ ਹੁਣ ਟ੍ਰੇਨ ਵਿੱਚ ਹਵਨ! ਸੋਸ਼ਲ ਮੀਡੀਆ ‘ਤੇ Viral Video ਨੇ ਮਚਾਈ ਹਲਚਲ

ਉਨ੍ਹਾਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਦੀ ਜਲਦੀ ਪਛਾਣ ਕਰਕੇ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਸੀਸੀਟੀਵੀ ਫੁਟੇਜ ਜਨਤਕ ਨਾ ਕੀਤੀ ਗਈ ਤਾਂ ਨੈਸ਼ਨਲ ਹਾਈਵੇ ਜਾਮ ਕਰਕੇ ਸੰਘਰਸ਼ ਕੀਤਾ ਜਾਵੇਗਾ।

ਉਨ੍ਹਾਂ ਨੇ ਮੰਗ ਕੀਤੀ ਕਿ ਮੂਰਤੀ ਦੀ ਸੁਰੱਖਿਆ ਲਈ 24 ਘੰਟੇ ਹੋਮਗਾਰਡ ਤਾਇਨਾਤ ਕੀਤਾ ਜਾਵੇ ਅਤੇ ਉੱਚ ਗੁਣਵੱਤਾ ਵਾਲੇ ਸੀਸੀਟੀਵੀ ਕੈਮਰੇ ਲਗਾਏ ਜਾਣ।ਉੱਧਰ ਸਲੇਮ ਟਾਬਰੀ ਥਾਣਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਇਹ ਘਟਨਾ ਹਾਦਸਾ ਸੀ ਜਾਂ ਕਿਸੇ ਸ਼ਰਾਰਤੀ ਅਨਸਰ ਦੀ ਸੋਚੀ-ਸਮਝੀ ਹਰਕਤ। ਫਿਲਹਾਲ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਜਾਰੀ ਹੈ।

CM ਉਮਰ ਅਬਦੁੱਲਾ ਅਤੇ ਹੋਰਾਂ ਨੇ 1931 ਦੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.