skip to content

Last Updated: November 24, 2026

Dainik Savera Times Logo

Punjab : ਨਸ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ ; ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

5 May 2026 ਅੱਪਡੇਟ ਕੀਤਾ ਗਿਆ

Punjab : ਨਸ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ ; ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

Punjab News : ਪੰਜਾਬ ’ਚ ਨਸ਼ੇ ਦੇ ਦੈਂਤ ਨੇ ਇੱਕ ਹੋਰ ਘਰ ਨੂੰ ਉਜਾੜ ਦਿੱਤਾ ਹੈ। ਦੱਸ ਦਈਏ ਕਿ ਥਾਣਾ ਢਿਲਵਾਂ ਅਧੀਨ ਪੈਂਦੇ ਪਿੰਡ ਚੱਕੋਕੀ ਵਿੱਚ ਦੇਰ ਰਾਤ ਨਸ਼ੇ ਦੀ ਵੱਧ ਮਾਤਰਾ ਕਾਰਨ 28 ਸਾਲਾ ਨੌਜਵਾਨ ਸ਼ਮਸ਼ੇਰ ਸਿੰਘ ਦੀ ਮੌਤ ਹੋ ਜਾਣ ਦਾ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।

ਮ੍ਰਿਤਕ ਦੇ ਭਰਾ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਕੱਲ੍ਹ ਆਪਣੇ ਸਾਥੀਆਂ ਨਾਲ ਤੂੜੀ ਲਾਹਣ ਦਾ ਕੰਮ ਕਰ ਰਿਹਾ ਸੀ। ਸ਼ਾਮ ਵੇਲੇ ਸਾਰੇ ਇਕੱਠੇ ਹੋ ਕੇ ਨਸ਼ਾ ਕਰਨ ਲੱਗ ਪਏ, ਜਿਸ ਤੋਂ ਬਾਅਦ ਸ਼ਮਸ਼ੇਰ ਸਿੰਘ ਅਚਾਨਕ ਬੇਹੋਸ਼ ਹੋ ਗਿਆ। ਹੈਰਾਨੀਜਨਕ ਗੱਲ ਇਹ ਹੈ ਕਿ ਉਸਦੇ ਸਾਥੀਆਂ ਨੇ ਉਸਨੂੰ ਹੋਸ਼ ਵਿੱਚ ਲਿਆਉਣ ਦੀ ਬਜਾਏ ਉਸਦੇ ਮੂੰਹ ‘ਤੇ ਚਪੇੜਾਂ ਮਾਰੀਆਂ, ਜਿਸ ਕਾਰਨ ਉਸਦੇ ਚਿਹਰੇ ਤੇ ਅੱਖਾਂ ‘ਤੇ ਸੋਜ ਆ ਗਈ।

ਅਕਾਸ਼ਦੀਪ ਨੇ ਦੱਸਿਆ ਕਿ ਰਾਤ ਕਰੀਬ 8:30 ਵਜੇ ਉਸਦੇ ਸਾਥੀ ਸ਼ਮਸ਼ੇਰ ਨੂੰ ਬੇਸੁੱਧ ਹਾਲਤ ਵਿੱਚ ਘਰ ਛੱਡ ਕੇ ਚਲੇ ਗਏ। ਪਰਿਵਾਰ ਵੱਲੋਂ ਤੁਰੰਤ ਉਸਨੂੰ ਸੁਭਾਨਪੁਰ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਢਿਲਵਾਂ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਕਪੂਰਥਲਾ ਮੋਰਚਰੀ ਵਿੱਚ ਰਖਵਾਇਆ ਗਿਆ ਹੈ।

Surya Grahan 2027 : ਸਦੀ ਦਾ ਸਭ ਤੋਂ ਲੰਬਾ ਸੂਰਜ ਗ੍ਰਹਿਣ ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਲਈ ਬਣਾਏੇਗਾ ‘ਰਾਜਯੋਗ’ ; ਜਾਣੋ

ਇਸ ਮਾਮਲੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪਿਛਲੇ 15 ਦਿਨਾਂ ਵਿੱਚ ਉਸਦੇ ਹਲਕੇ ਵਿੱਚ ਨਸ਼ੇ ਨਾਲ ਇਹ ਪੰਜਵੀਂ ਮੌਤ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦਾ ਜ਼ਹਿਰ ਨੌਜਵਾਨੀ ਨੂੰ ਨਿਗਲ ਰਿਹਾ ਹੈ, ਪਰ ਸਰਕਾਰ ਇਸ ‘ਤੇ ਲਗਾਮ ਲਗਾਉਣ ‘ਚ ਨਾਕਾਮ ਰਹੀ ਹੈ। ਇਲਾਕੇ ਦੇ ਲੋਕਾਂ ਵਿੱਚ ਗੁੱਸਾ ਤੇ ਡਰ ਦੋਵੇਂ ਦੇਖਣ ਨੂੰ ਮਿਲ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਨਸ਼ੇ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਹੋਰ ਘਰ ਵੀ ਇਸੇ ਤਰ੍ਹਾਂ ਬਰਬਾਦ ਹੋ ਸਕਦੇ ਹਨ।

overdose death

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.