skip to content

Last Updated: November 6, 2026

Dainik Savera Times Logo

ਕਾਂਗਰਸ ਦੇ ਪ੍ਰਦਰਸ਼ਨ ਦੌਰਾਨ, ਪੁਲਿਸ ਨੇ ਚਰਨਜੀਤ ਚੰਨੀ ਸਮੇਤ ਕਈ ਕਾਂਗਰਸੀ ਵਰਕਰ ਹਿਰਾਸਤ ਵਿੱਚ ਲਏ

21 July 2026 ਅੱਪਡੇਟ ਕੀਤਾ ਗਿਆ

ਕਾਂਗਰਸ ਦੇ ਪ੍ਰਦਰਸ਼ਨ ਦੌਰਾਨ, ਪੁਲਿਸ ਨੇ ਚਰਨਜੀਤ ਚੰਨੀ ਸਮੇਤ ਕਈ ਕਾਂਗਰਸੀ ਵਰਕਰ ਹਿਰਾਸਤ ਵਿੱਚ ਲਏ

ਨੈਸ਼ਨਲ ਡੈਸਕ: ਰਾਸ਼ਟਰੀ ਰਾਜਧਾਨੀ ਵਿੱਚ ਮੰਗਲਵਾਰ ਨੂੰ ਲੋਕ ਕਲਿਆਣ ਮਾਰਗ ‘ਤੇ ਕਾਂਗਰਸ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਪ੍ਰਦਰਸ਼ਨ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਕੀਤਾ ਗਿਆ ਸੀ।

ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਮੁਹਿੰਮ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ, “ਇਹ ਭਾਜਪਾ ਦਾ ਅੱਤਵਾਦ ਹੈ। ਉਹ ਵਿਦਿਆਰਥੀਆਂ ਦੀ ਗੱਲ ਨਹੀਂ ਸੁਣਦੇ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।”

ਦਿੱਲੀ ਹਾਈ ਕੋਰਟ ਦਾ ਵੱਡਾ ਫ਼ੈਸਲਾ, ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਸ਼ਿਫਟ ਕਰਨ ਦੀ ਮਿਲੀ ਮਨਜ਼ੂਰੀ

ਕਾਂਗਰਸ ਆਗੂਆਂ ਦਾ ਦਾਅਵਾ ਹੈ ਕਿ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ‘ਤੇ ਸਰਕਾਰ ਜਵਾਬਦੇਹੀ ਤੋਂ ਬਚ ਰਹੀ ਹੈ। ਇਸੇ ਕਾਰਨ ਪਾਰਟੀ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਮਾਰਚ ਨੂੰ ਰੋਕ ਦਿੱਤਾ ਅਤੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਦੂਜੇ ਪਾਸੇ, ਪੁਲਿਸ ਦਾ ਕਹਿਣਾ ਹੈ ਕਿ ਲੋਕ ਕਲਿਆਣ ਮਾਰਗ ਉੱਚ ਸੁਰੱਖਿਆ ਵਾਲਾ ਖੇਤਰ ਹੈ ਅਤੇ ਬਿਨਾਂ ਮਨਜ਼ੂਰੀ ਇਕੱਠ ਜਾਂ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਹਾਲਾਤ ‘ਤੇ ਕਾਬੂ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।

ਇਸ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ ਅਤੇ ਵਿਰੋਧੀ ਧਿਰ ਸਰਕਾਰ ‘ਤੇ ਲੋਕਤੰਤਰਿਕ ਅਧਿਕਾਰਾਂ ਨੂੰ ਕੁਚਲਣ ਦੇ ਦੋਸ਼ ਲਗਾ ਰਹੀ ਹੈ, ਜਦਕਿ ਸਰਕਾਰ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਗੱਲ ਕਰ ਰਹੀ ਹੈ।

BREAKING : ਲੋਕ ਕਲਿਆਣ ਮਾਰਗ ‘ਤੇ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਰਾਹੁਲ-ਪ੍ਰਿਯੰਕਾ ਨੇ PM ਮੋਦੀ ਅਤੇ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਕੀਤੀ ਮੰਗ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.