ਚੰਡੀਗੜ੍ਹ:ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫਸੇ ਲੋਕਾਂ ਲਈ ਨਿਰਸਵਾਰਥ  ਸੇਵਾ ਕਰਨ ਵਾਲੇ ਪ੍ਰਿਤਪਾਲ ਸਿੰਘ ਅਤੇ ਗਾਇਕ ਮਨਕੀਰਤ ਔਲਖ ਲੋਕਾਂ ਦੀ ਮਦਦ ਲਈ 5 ਕਰੋੜ ਰੁਪਏ ਦਾਨਦਿੱਤਾ ਸੀ। ਸਾਰੇ ਲੋਕਾਂ ਵੱਲੋਂ ਉਹਨਾਂ ਨੂੰ ਜਿਆਰ ਅਤੇ ਉਹਨਾਂ ਦੀ ਸ਼ਲਾਘਾ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਠੀਕ ਹੋਣ ਤੋਂ ਬਾਅਦ ਇਨ੍ਹਾਂ  ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ। ਮੁੱਖ ਮੰਤਰੀ ਨੇ  ਲੋਕਾਂ ਦੀ ਮਦਦ ਕਰਨ ਲਈ ਧੰਨਵਾਦ ਵੀ ਕੀਤਾ ਹੈ। 

ਦੱਸ ਦਈਏ ਕਿ  ਹੜ੍ਹ ਪੀੜ੍ਹਿਤ ਲੋਕਾਂ ਨੂੰ  150 ਤੋਂ ਵੱਧ ਕਿਸ਼ਤੀਆਂ ਬਣਾ ਕੇ ਦੇਣ ਵਾਲੇ ਪ੍ਰਿਤਪਾਲ ਸਿੰਘ ਅਤੇ ਦਵਿੰਦਰਪਾਲ ਸਿੰਘ ਹੰਸਪਾਲ ਨੇ ਹੜ੍ਹ ਪੀੜ੍ਹਿਤ ਲੋਕਾਂ ਨਿਰਸਵਾਰਥ ਹੋ ਕੇ ਸੇਵਾ ਕੀਤੀ।ਦੋ ਭਰਾਵਾਂ ਪ੍ਰਿਤਪਾਲ ਸਿੰਘ ਅਤੇ ਦਵਿੰਦਰਪਾਲ ਸਿੰਘ ਹੰਸਪਾਲ ਕਪੂਰਥਲਾ ਰੇਲ ਕੋਚ ਫੈਕਟਰੀ ਦੇ ਪੁਰਜ਼ੇ ਬਣਾਉਣ ਵਾਲੀ ਕੰਪਨੀ ਵਿੱਚ ਕੰਮ ਕਰਦੇ ਹਨ। ਪੰਜਾਬ ਵਿੱਚ ਹੜ੍ਹਾਂ ਦਾ ਪਾਣੀ ਹੋਣ ਕਾਰਨ ਲੋਕਾਂ ਨੂੰ ਬਚਾਉਣ ਵਿੱਚ ਕਾਫੀ  ਮੁਸ਼ਕਿਲ ਆ ਰਹੀ ਸੀ। ਹੰਸਪਾਲ ਭਰਾਵਾਂ ਨੇ ਕਿਸ਼ਤੀਆਂ ਬਣਾ ਕੇ ਲੋਕਾਂ ਦੀ ਮਦਦ ਕੀਤੀ।

ਇਸ ਦੇ ਨਾਲ ਹੀ ਪੰਜਾਬ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਨੇ  ਹੜ੍ਹ ਪੀੜ੍ਹਿਤ ਲੋਕਾਂ ਨੂੰ ਪੰਜ ਕਰੋੜ ਰੁਪਏ ਦੀ ਮਦਦ ਦਿੱਤੀ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ  ਤੋਂ ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਗੱਲ ਵੀ ਕਹੀ।

ਮੁੱਖ ਮੰਤਰੀ ਨੇ ਹੰਸਪਾਲ ਭਰਾਵਾਂ ਨੂੰ ਕਿਹਾ ਕਿ ਉਹ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ  ਮਿਲਣ ਆਉਣਗੇ।