Site icon Dainik Savera Punjab

BREAKING : ਮੋਗਾ ‘ਚ ਤੜਕਸਾਰ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਦੇ ਘਰ ‘ਤੇ ਈਡੀ ਦੀ ਛਾਪੇਮਾਰੀ

ED Raid in Punjab : ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਇੱਕ ਟੀਮ ਨੇ ਬੁੱਧਵਾਰ ਸਵੇਰੇ ਮੋਗਾ ਤੋਂ ‘ਆਪ’ ਵਿਧਾਇਕਾ ਅਤੇ ਪਾਰਟੀ ਦੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ, ਡਾ. ਅਮਨਦੀਪ ਕੌਰ ਅਰੋੜਾ ਦੇ ਘਰ ‘ਤੇ ਛਾਪਾ ਮਾਰਿਆ। ਮਿਲੀ ਜਾਣਕਾਰੀ ਅਨੁਸਾਰ, ਜਦੋਂ ਈ.ਡੀ. ਦੀ ਟੀਮ ਸਵੇਰੇ ਕਰੀਬ 6 ਵਜੇ ਪਹੁੰਚੀ ਤਾਂ ਵਿਧਾਇਕਾ ਘਰ ‘ਤੇ ਹੀ ਮੌਜੂਦ ਸਨ ਅਤੇ ਅਧਿਕਾਰੀ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੇ ਸਨ। ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਕਿ ਏਜੰਸੀ ਨੇ ਕਿਸ ਮਾਮਲੇ ਦੇ ਸਬੰਧ ਵਿੱਚ ਇਹ ਕਾਰਵਾਈ ਸ਼ੁਰੂ ਕੀਤੀ ਹੈ। ਨਾ ਤਾਂ ਈ.ਡੀ. ਅਤੇ ਨਾ ਹੀ ਵਿਧਾਇਕਾ ਦੇ ਪਰਿਵਾਰ ਵੱਲੋਂ ਹੁਣ ਤੱਕ ਕੋਈ ਬਿਆਨ ਜਾਰੀ ਕੀਤਾ ਗਿਆ ਹੈ।

Exit mobile version