Site icon Dainik Savera Punjab

ਪਠਾਨਕੋਟ ਵਿੱਚ ਈਡੀ ਦੀ ਵੱਡੀ ਕਾਰਵਾਈ, ਪੰਜ ਥਾਵਾਂ ’ਤੇ ਇੱਕੋ ਸਮੇਂ ਛਾਪੇਮਾਰੀ

ED's major operation in Pathankot, simultaneous raids at five places

ED's major operation in Pathankot, simultaneous raids at five places

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਪਠਾਨਕੋਟ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪੰਜ ਵੱਖ-ਵੱਖ ਥਾਵਾਂ ’ਤੇ ਇਕੱਠੇ ਛਾਪੇਮਾਰੀ ਕੀਤੀ। ਸਵੇਰੇ ਸ਼ੁਰੂ ਹੋਈ ਇਸ ਕਾਰਵਾਈ ਦੌਰਾਨ ਸ਼ਹਿਰ ਦੇ ਸੈਲੀ ਰੋਡ, ਨਰੋਟ ਜਮਾਲ ਸਿੰਘ ਖੇਤਰ ਵਿੱਚ ਕਰੱਸ਼ਰ ਯੂਨਿਟਾਂ ਅਤੇ ਤਾਰਾਗੜ੍ਹ ਇਲਾਕੇ ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਘਰ ਦੀ ਜਾਂਚ ਕੀਤੀ ਗਈ।

ਸੂਤਰਾਂ ਮੁਤਾਬਕ ਈਡੀ ਦੀਆਂ ਟੀਮਾਂ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੌਜੂਦਗੀ ਵਿੱਚ ਪਹੁੰਚੀਆਂ। ਛਾਪੇਮਾਰੀ ਦੌਰਾਨ ਅਧਿਕਾਰੀਆਂ ਨੇ ਸਬੰਧਤ ਥਾਵਾਂ ਤੋਂ ਦਸਤਾਵੇਜ਼, ਵਿੱਤੀ ਰਿਕਾਰਡ ਅਤੇ ਹੋਰ ਮਹੱਤਵਪੂਰਨ ਕਾਗਜ਼ਾਤ ਦੀ ਜਾਂਚ ਕੀਤੀ।

RTO ਦੀ ਵੱਡੀ ਉਪਲਬਧੀ, ਸਾਢੇ 6 ਮਹੀਨਿਆਂ ’ਚ 74 ਹਜ਼ਾਰ ਤੋਂ ਵੱਧ ਲਾਇਸੈਂਸ ਸੇਵਾਵਾਂ ਦਾ ਨਿਪਟਾਰਾ

ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਕਾਰਵਾਈ ਕਿਸ ਮਾਮਲੇ ਨਾਲ ਜੁੜੀ ਹੋਈ ਹੈ। ਈਡੀ ਵੱਲੋਂ ਵੀ ਇਸ ਛਾਪੇਮਾਰੀ ਬਾਰੇ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਕਾਰਵਾਈ ਦੇ ਕਾਰਨਾਂ ਦਾ ਖੁਲਾਸਾ ਕੀਤਾ ਗਿਆ ਹੈ।ਅਧਿਕਾਰੀਆਂ ਦੀ ਜਾਂਚ ਜਾਰੀ ਹੈ ਅਤੇ ਮਾਮਲੇ ਨਾਲ ਜੁੜੀ ਹੋਰ ਜਾਣਕਾਰੀ ਆਉਣ ਵਾਲੇ ਸਮੇਂ ਵਿੱਚ ਸਾਹਮਣੇ ਆਉਣ ਦੀ ਉਮੀਦ ਹੈ।

ਪਾਕਿਸਤਾਨ ‘ਚ ਘੱਟ ਗਿਣਤੀ ਕੁੜੀਆਂ ਦੀ ਸੁਰੱਖਿਆ ‘ਤੇ ਉਠੇ ਸਵਾਲ, ਯੂਰਪੀ ਸੰਸਦ ‘ਚ ਚਿੰਤਾ ਜ਼ਾਹਰ

Exit mobile version