ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕੌਨੀ ਨੇ ਗਿੱਦੜਬਾਹਾ ਹਲਕੇ ਦੇ ਪਿੰਡ ਵਾੜਾ ਕਿਸ਼ਨਪੁਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਬੱਚਿਆਂ ਨੂੰ ਸਾਫ਼ ਅਤੇ ਠੰਢਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਲਗਾਏ ਗਏ RO ਅਤੇ ਚਿੱਲਰ ਦਾ ਉਦਘਾਟਨ ਕੀਤਾ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕੌਨੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਬਿਹਤਰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਵਿੱਚ ਜ਼ਰੂਰੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਕੂਲਾਂ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਵਾੜਾ ਕਿਸ਼ਨਪੁਰਾ ਵਿੱਚ ਠੰਢੇ ਪਾਣੀ ਲਈ RO ਅਤੇ ਚਿੱਲਰ ਲਗਾਉਣ ਵਾਸਤੇ ਉਨ੍ਹਾਂ ਦੇ ਕੋਟੇ ਵਿੱਚੋਂ 1.60 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਹੁਣ ਸਕੂਲ ਦੇ ਵਿਦਿਆਰਥੀਆਂ ਨੂੰ ਪੀਣ ਲਈ ਸਾਫ਼ ਅਤੇ ਠੰਢਾ ਪਾਣੀ ਮਿਲੇਗਾ। ਸਕੂਲ ਪ੍ਰਬੰਧਨ ਅਤੇ ਪਿੰਡ ਵਾਸੀਆਂ ਨੇ ਸਕੂਲ ਵਿੱਚ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਨੀ ਦਾ ਧੰਨਵਾਦ ਕੀਤਾ।
ਇਸ ਮੌਕੇ ਸਕੂਲ ਹੈੱਡ ਲਖਵਿੰਦਰ ਸਿੰਘ ਤੋਂ ਇਲਾਵਾ ਜਸਕਰਨ ਸਿੰਘ, ਜਗਤਾਰ ਸਿੰਘ, ਸੁਖਵੀਰ ਸਿੰਘ, ਨਿਰਮਲ ਸਿੰਘ, ਗੁਰਚਰਨ ਸਿੰਘ, ਲਖਵੀਰ ਸਿੰਘ, ਬੋਹੜ ਸਿੰਘ, ਭੋਲਾ ਸਿੰਘ ਖਾਲਸਾ, ਸੁਖਵਿੰਦਰ ਸਿੰਘ, ਭੋਲਾ ਮਿਸਤਰੀ, ਗੁਰਦਾਸ ਸਿੰਘ, ਤਰਸੇਮ ਸਿੰਘ ਮੈਂਬਰ, ਰਣਧੀਰ ਸਿੰਘ ਮੈਂਬਰ, ਗੁਰਨਾਮ ਸਿੰਘ, ਚੇਅਰਮੈਨ ਕਮਲਜੀਤ ਸਿੰਘ, ਬੋਹੜ ਸਿੰਘ ਮਿਸਤਰੀ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ

