ਚੰਡੀਗੜ੍ਹ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹਰਿਆਣਾ ਸਕੱਤਰੇਤ ਦੀ ਇਮਾਰਤ ਤੋਂ ਇੱਕ ਕਰਮਚਾਰੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਨਾਲ ਸਕੱਤਰੇਤ ਪ੍ਰੰਗਣ ਵਿੱਚ ਹੜਕੰਪ ਮਚ ਗਿਆ ਅਤੇ ਮੌਕੇ ‘ਤੇ ਦਹਿਸ਼ਤ ਦਾ ਮਾਹੌਲ ਬਣ ਗਿਆ।
ਮਿਲੀ ਜਾਣਕਾਰੀ ਅਨੁਸਾਰ, ਕਰਮਚਾਰੀ ਨੇ ਸਕੱਤਰੇਤ ਦੀ ਉੱਪਰਲੀ ਮੰਜ਼ਿਲ ਤੋਂ ਛਾਲ ਮਾਰੀ। ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਸੈਕਟਰ-16 ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।
Ludhiana ਵਿੱਚ ਨਕਲੀ ਮਹਿਲਾ ਪੁਲਿਸ ਅਧਿਕਾਰੀ ਕਾਬੂ, ਟਰੱਕ ਡਰਾਈਵਰਾਂ ਤੋਂ ਕਰਦੀ ਸੀ ਵਸੂਲੀ

ਸੂਤਰਾਂ ਮੁਤਾਬਕ, ਮ੍ਰਿਤਕ ਨੇ ਕਰੀਬ 15 ਦਿਨ ਪਹਿਲਾਂ ਵੀ ਛੱਤ ਤੋਂ ਛਾਲ ਮਾਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਉਸ ਵੇਲੇ ਮੌਜੂਦ ਲੋਕਾਂ ਨੇ ਸਮੇਂ ਸਿਰ ਦਖ਼ਲ ਦੇ ਕੇ ਉਸਨੂੰ ਬਚਾ ਲਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਇੱਕ ਆਈਏਐਸ ਅਧਿਕਾਰੀ ਦੇ ਦਫ਼ਤਰ ਵਿੱਚ ਤਾਇਨਾਤ ਸੀ। ਉਸਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ, ਜੋ ਸਕੱਤਰੇਤ ਵਿੱਚ ਵਿਸ਼ੇਸ਼ ਸਕੱਤਰ ਦੇ ਪਦ ‘ਤੇ ਕੰਮ ਕਰ ਰਿਹਾ ਸੀ। ਉਹ ਸੇਵਾਮੁਕਤੀ ਤੋਂ ਕੇਵਲ ਪੰਜ ਮਹੀਨੇ ਦੂਰ ਸੀ।
ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਰਮਚਾਰੀ ਹੇਠਾਂ ਫਸਿਆ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਸੁਰੱਖਿਆ ਕਰਮਚਾਰੀ ਹਫੜਾ-ਦਫੜੀ ਵਿੱਚ ਮਦਦ ਲਈ ਪੁਕਾਰ ਰਹੇ ਹਨ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।
ਬੀਮੇ ਦੇ ਪੈਸਿਆਂ ਲਈ ਕਤਲ, ਖਨੌਰੀ ਪੁਲਿਸ ਵੱਲੋਂ ਸੰਗਰੂਰ ਦੇ ਪਿੰਡ ਰਾਮਗੜ੍ਹ ਗੁੱਜਰਾਂ ‘ਚ ਵੱਡੀ ਸਾਜ਼ਿਸ਼ ਦਾ ਪਰਦਾਫਾਸ਼
मेष: दिन शुभ रहेगा...