Last Updated: November 28, 2026

Dainik Savera Times Logo

ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਲਈ ਦਾਖਲਾ ਪ੍ਰੀਖਿਆ ਦਾ ਐਲਾਨ, ਰਜਿਸਟ੍ਰੇਸ਼ਨ 20 ਜਨਵਰੀ ਤੱਕ

9 January 2026 ਅੱਪਡੇਟ ਕੀਤਾ ਗਿਆ

ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਲਈ ਦਾਖਲਾ ਪ੍ਰੀਖਿਆ ਦਾ ਐਲਾਨ, ਰਜਿਸਟ੍ਰੇਸ਼ਨ 20 ਜਨਵਰੀ ਤੱਕ

Punjab News: ਪੰਜਾਬ ਦੇ ਸਾਰੇ ਸਕੂਲਾਂ ਵਿੱਚ ਇਸ ਸਮੇਂ ਸਰਦੀ ਰੁੱਤ ਦੀਆਂ ਛੁੱਟੀਆਂ ਚੱਲ ਰਹੀਆਂ ਹਨ ਅਤੇ ਹਾਲ ਹੀ ਵਿੱਚ ਇਨ੍ਹਾਂ ਛੁੱਟੀਆਂ ਵਿੱਚ ਵਾਧਾ ਵੀ ਕੀਤਾ ਗਿਆ ਹੈ। ਇਸ ਦਰਮਿਆਨ ਵਿਦਿਆਰਥੀਆਂ ਲਈ ਇੱਕ ਵੱਡੀ ਅਹਿਮ ਖ਼ਬਰ ਸਾਹਮਣੇ ਆਈ ਹੈ। ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT), ਪੰਜਾਬ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲਿਆਂ ਵਾਸਤੇ ਇੱਕ ਸਾਂਝੀ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾਵੇਗੀ। ਇਸ ਪ੍ਰਵੇਸ਼ ਪ੍ਰੀਖਿਆ ਲਈ ਔਨਲਾਈਨ ਰਜਿਸਟ੍ਰੇਸ਼ਨ 3 ਜਨਵਰੀ ਤੋਂ 20 ਜਨਵਰੀ 2026 ਤੱਕ ਜਾਰੀ ਰਹੇਗੀ।

ਕੌਣ ਕਰ ਸਕਦਾ ਹੈ ਅਰਜ਼ੀ?

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਇਸ ਸਮੇਂ 8ਵੀਂ ਅਤੇ 10ਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀ ਇਸ ਪ੍ਰੀਖਿਆ ਲਈ ਯੋਗ ਹਨ। ਸਫਲ ਉਮੀਦਵਾਰਾਂ ਨੂੰ ਅਕਾਦਮਿਕ ਸੈਸ਼ਨ 2026-27 ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਤਿੰਨ ਸਕੂਲ ਆਫ਼ ਐਮੀਨੈਂਸ ਹਨ ਮਾਨਸਾ, ਬੋਹਾ ਅਤੇ ਸਰਦੂਲਗੜ੍ਹ।

READ ALSO : BIG BREAKING:ਕੈਨੇਡਾ ਸਰਕਾਰ ਨੇ 2026 ਲਈ ਪੈਰੈਂਟਸ ਅਤੇ ਗ੍ਰੈਂਡਪੈਰੈਂਟਸ ਸਪਾਂਸਰਸ਼ਿਪ ਵੀਜ਼ਿਆਂ ’ਤੇ ਲਗਾਈ ਰੋਕ

ਔਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ

ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਇੱਕ ਵਿਸ਼ੇਸ਼ ਔਨਲਾਈਨ ਪੋਰਟਲ ਰਾਹੀਂ ਕੀਤੀ ਜਾਵੇਗੀ। ਅਰਜ਼ੀ ਭਰਦੇ ਸਮੇਂ ਵਿਦਿਆਰਥੀਆਂ ਨੂੰ ਆਪਣੀ ਮੌਜੂਦਾ ਕਲਾਸ ਦੇ ਵੇਰਵੇ ਦੇਣਾ ਲਾਜ਼ਮੀ ਹੋਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਤ ਵਿਦਿਆਰਥੀ ਆਪਣਾ ਰੋਲ ਨੰਬਰ ਅਤੇ ਸਟੂਡੈਂਟ ਆਈਡੀ ਦਰਜ ਕਰਨਗੇ, ਜਿਸ ਨਾਲ ਉਨ੍ਹਾਂ ਦਾ ਡੇਟਾ ਆਪਣੇ ਆਪ ਭਰ ਜਾਵੇਗਾ। ਹੋਰ ਬੋਰਡਾਂ ਦੇ ਵਿਦਿਆਰਥੀਆਂ ਨੂੰ ਆਪਣੀ ਜਾਣਕਾਰੀ ਖੁਦ ਦਰਜ ਕਰਨੀ ਪਵੇਗੀ। ਸਾਰੀ ਜਾਣਕਾਰੀ ਦੀ ਪੁਸ਼ਟੀ ਤੋਂ ਬਾਅਦ ਰਜਿਸਟ੍ਰੇਸ਼ਨ ਸਲਿੱਪ ਡਾਊਨਲੋਡ ਕੀਤੀ ਜਾ ਸਕਦੀ ਹੈ। ਓਟੀਪੀ ਨੰਬਰ ਤੋਂ ਬਿਨਾਂ ਅਰਜ਼ੀ ਅਧੂਰੀ ਮੰਨੀ ਜਾਵੇਗੀ।

CBSE ਵੱਲੋਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਨਿਰਦੇਸ਼ ਜਾਰੀ

ਇਸਦੇ ਨਾਲ ਹੀ ਸੈਂਟ੍ਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਅਕਾਦਮਿਕ ਸੈਸ਼ਨ ਲਈ ਕਲਾਸ 10ਵੀਂ ਅਤੇ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ, ਪ੍ਰਾਜੈਕਟ ਵਰਕ ਅਤੇ ਇੰਟਰਨਲ ਅਸੈੱਸਮੈਂਟ ਸਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਹਨ।

CBSE ਦੇ ਨੋਟਿਸ ਅਨੁਸਾਰ: ਕਲਾਸ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਬਾਹਰੀ ਪ੍ਰੀਖਕਾਂ ਦੀ ਮੌਜੂਦਗੀ ਵਿੱਚ ਹੀ ਹੋਣਗੀਆਂ। ਬਿਨਾਂ ਬਾਹਰੀ ਪ੍ਰੀਖਕ ਦੇ ਲਈ ਗਈ ਪ੍ਰੈਕਟੀਕਲ ਪ੍ਰੀਖਿਆ ਰੱਦ ਮੰਨੀ ਜਾਵੇਗੀ । ਕਲਾਸ 10ਵੀਂ ਲਈ ਇੰਟਰਨਲ ਅਸੈੱਸਮੈਂਟ ਸਕੂਲ ਪੱਧਰ ‘ਤੇ ਹੋਵੇਗੀ, ਪਰ ਇਸਦਾ ਪੂਰਾ ਰਿਕਾਰਡ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ।

ਸਨਸਨੀ! ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਸੁਨਿਆਰੇ ‘ਤੇ ਹਮਲਾ, ਕਰੋੜਾਂ ਦਾ ਸੋਨਾ ਲੁੱਟਿਆ

Entrance exam announced for Schools of Eminence and Meritorious Schools, registration till January 20

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.