
Exclusive :ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਲੁਧਿਆਣਾ ਦੌਰੇ ‘ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਪੰਜਾਬ ਵਿੱਚ ਵੱਸਦੇ ਪ੍ਰਵਾਸੀ ਭਾਈਚਾਰੇ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਦੀ ਤਰੱਕੀ ਵਿੱਚ ਪ੍ਰਵਾਸੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਜ਼ੋਰ ਦਿਤਾ ਕਿ ਪ੍ਰਵਾਸੀ ਮਜ਼ਦੂਰਾਂ ਦੇ ਹੱਕਾਂ ਅਤੇ ਭਲਾਈ ਲਈ ਚਰਚਾ ਕਰਨੀ ਬਹੁਤ ਜ਼ਰੂਰੀ ਹੈ।