Site icon Dainik Savera Punjab

42ਵੇਂ ਦਿਨ ਦਾ ਧਮਾਕੇਦਾਰ ਐਕਸ਼ਨ: ਗੈਂਗਸਟਰ ਸਾਥੀਆਂ ਦੇ 471 ਠਿਕਾਣਿਆਂ ’ਤੇ ਛਾਪੇ, ਹਥਿਆਰ ਵੀ ਬਰਾਮਦ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਪੁਲਿਸ ਨੇ ਗੈਂਗਸਟਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ 42ਵੇਂ ਦਿਨ ਸੂਬੇ ਭਰ ਵਿੱਚ 471 ਥਾਵਾਂ ’ਤੇ ਛਾਪੇ ਮਾਰਦੇ ਹੋਏ 148 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

 

ਰਣਜੀਤ ਸਿੰਘ ਐਨਕਾਊਂਟਰ ’ਚ ਜਲੰਧਰ ਦੇ DGP ਤਲਬ: ਹਾਈਕੋਰਟ ਨੇ ਲਿਆ ਸਖ਼ਤ ਰੁਖ

 

 

ਪੰਜਾਬ ਪੁਲਿਸ ਨੇ ਕੀ ਕੁਝ ਬਰਾਮਦ ਕੀਤਾ?

 

“ਗੈਂਗਸਟਰਾਂ ’ਤੇ ਵਾਰ” ਮੁਹਿੰਮ ਦੇ 42ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ 471 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇ ਮਾਰਦੇ ਹੋਏ 148 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੌਰਾਨ ਦੋ ਹਥਿਆਰ ਵੀ ਬਰਾਮਦ ਕੀਤੇ ਗਏ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਕੁੱਲ ਗਿਣਤੀ 12,433 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 108 ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ । ਕਾਰਵਾਈ ਦੌਰਾਨ ਇੱਕ ਭਗੌੜਾ ਅਪਰਾਧੀ ਵੀ ਗ੍ਰਿਫਤਾਰ (Arrested) ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਸਾਂਝੀ ਕਰ ਸਕਦੇ ਹਨ ।

 

ਤਰਨਤਾਰਨ ਸਰਪੰਚ ਕਤਲਕਾਂਡ: ਏਕੇ‑47 ਨਾਲ ਫਾਇਰਿੰਗ, ਦੋ ਸ਼ੂਟਰ ਮੁਠਭੇੜ ਵਿੱਚ ਜ਼ਖ਼ਮੀ

 

 

ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 367ਵੇਂ ਦਿਨ ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ।

ਪੁਲਿਸ ਟੀਮਾਂ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 367ਵੇਂ ਦਿਨ ਵੀ ਜਾਰੀ ਰੱਖਿਆ। ਇਸ ਦੌਰਾਨ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਭੁੱਕੀ, 408 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,950 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਸ ਤਰ੍ਹਾਂ ਕੇਵਲ 367 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 52,009 ਤੱਕ ਪਹੁੰਚ ਗਈ ਹੈ। ਨਸ਼ਾ ਮੁਕਤੀ ਯਤਨਾਂ ਦੇ ਤਹਿਤ, ਪੰਜਾਬ ਪੁਲਿਸ ਨੇ 39 ਲੋਕਾਂ ਨੂੰ ਇਲਾਜ ਅਤੇ ਮੁੜ‑ਵਸੇਬੇ ਲਈ ਤਿਆਰ ਵੀ ਕੀਤਾ।

 

explosive-action-on-42nd-day-raids-at-471

Exit mobile version