ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਨੇ ਸੁਲਤਾਨਪੁਰ ਲੋਧੀ ਵਿੱਚ ਲੁੱਟ ਦੀ ਝੂਠੀ ਸਾਜ਼ਿਸ਼ ਰਚਣ ਵਾਲੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਉਸ ਵੇਲੇ ਸਾਹਮਣੇ ਆਈ ਜਦੋਂ ਆਰ.ਬੀ.ਐਲ. ਫਿਨਸਰਵ ਲਿਮਿਟਿਡ ਦੇ ਦੋ ਕਰਮਚਾਰੀਆਂ ਨੇ ਕੁਲੈਕਸ਼ਨ ਕੀਤੀ ਰਕਮ ਹੜਪਣ ਲਈ ਲੁੱਟ ਦੀ ਨਕਲੀ ਕਹਾਣੀ ਬਣਾਈ।
ਫੈਜ਼ਪੁਰਾ ਗੋਲੀਬਾਰੀ ਡਰਾਮਾ ਬੇਨਕਾਬ, ਪਰਿਵਾਰ ਨੇ ਆਪ ਰਚੀ ਨਕਲੀ ਸਾਜ਼ਿਸ਼
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾੜੇ ਤੱਤਾਂ ਅਤੇ ਸਨੈਚਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਦੀਆਂ ਹਦਾਇਤਾਂ ਅਤੇ ਸਹਾਇਕ ਪੁਲਿਸ ਕਪਤਾਨ ਧਰੇਂਦਰ ਵਰਮਾ ਦੀ ਅਗਵਾਈ ਹੇਠ ਇੰਸਪੈਕਟਰ ਹਰਿੰਦਰ ਸਿੰਘ ਦੀ ਟੀਮ ਨੇ ਇਸ ਮਾਮਲੇ ਦੀ ਗੁੱਥੀ ਸੁਲਝਾਈ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਨਿਸ਼ਾਨ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਪਾਸੋਂ 2 ਲੱਖ 65 ਹਜ਼ਾਰ ਰੁਪਏ ਨਕਦ, ਸੈਮਸੰਗ ਦਾ ਇੱਕ ਟੈਬ ਅਤੇ ਹੋਰ ਡਿਵਾਈਸ ਬਰਾਮਦ ਕੀਤੇ ਹਨ। ਦੋਵੇਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
मेष: दिन शुभ रहेगा...