skip to content

Last Updated: November 23, 2026

Dainik Savera Times Logo

ਰਾਜ ਸਭਾ ਉਪ ਚੋਣ ਮਾਮਲਾ: ਫਰਜ਼ੀ ਦਸਤਖ਼ਤ ਕਰਨ ਦੇ ਦੋਸ਼ੀ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

24 December 2025 ਅੱਪਡੇਟ ਕੀਤਾ ਗਿਆ

ਰਾਜ ਸਭਾ ਉਪ ਚੋਣ ਮਾਮਲਾ: ਫਰਜ਼ੀ ਦਸਤਖ਼ਤ ਕਰਨ ਦੇ ਦੋਸ਼ੀ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

PUNJAB NEWS : ਪੰਜਾਬ ਤੋਂ ਰਾਜ ਸਭਾ ਦੀ ਇੱਕ ਸੀਟ ਲਈ 24 ਅਕਤੂਬਰ ਨੂੰ ਹੋਈ ਉਪ ਚੋਣ ਨਾਲ ਜੁੜੇ ਫਰਜ਼ੀ ਦਸਤਖ਼ਤਾਂ ਦੇ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਸਮੇਤ ਹੋਰਾਂ ਦੇ ਫਰਜ਼ੀ ਦਸਤਖ਼ਤ ਕਰਨ ਦੇ ਦੋਸ਼ੀ ਜੈਪੁਰ ਦੇ ਪ੍ਰਤਾਪ ਨਗਰ ਵਾਸੀ ਨਵਨੀਤ ਚਤੁਰਵੇਦੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ।

ਇਹ ਅਰਜ਼ੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ। ਨਵਨੀਤ ਚਤੁਰਵੇਦੀ ਖ਼ਿਲਾਫ਼ 13 ਅਕਤੂਬਰ ਨੂੰ ਰਾਜ ਸਭਾ ਚੋਣਾਂ ਦੇ ਕਾਗਜ਼ ਦਾਖ਼ਲ ਕਰਨ ਦੌਰਾਨ ਫਰਜ਼ੀ ਦਸਤਖ਼ਤ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਕਾਗਜ਼ ਰੱਦ ਹੋਣ ਦਾ ਬਣ ਸਕਦਾ ਸੀ ਸੰਕਟ
ਦੱਸਿਆ ਜਾ ਰਿਹਾ ਹੈ ਕਿ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਭਰਦੇ ਸਮੇਂ ਨਵਨੀਤ ਚਤੁਰਵੇਦੀ ਨੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਹੋਰ ਆਗੂਆਂ ਦੇ ਫਰਜ਼ੀ ਦਸਤਖ਼ਤ ਕੀਤੇ। ਇਸ ਕਾਰਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਟਰਾਈਡੈਂਟ ਗਰੁੱਪ ਦੇ ਮਾਲਕ ਰਾਜਿੰਦਰ ਗੁਪਤਾ ਦੇ ਕਾਗਜ਼ ਵੀ ਰੱਦ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਸੀ, ਕਿਉਂਕਿ ਨਿਯਮਾਂ ਅਨੁਸਾਰ ਇੱਕ ਹੀ ਵਿਅਕਤੀ ਦੋ ਉਮੀਦਵਾਰਾਂ ਦੀ ਤਾਇਦ ਨਹੀਂ ਕਰ ਸਕਦਾ।

READ ALSO : ਉਮਰ ਤੋਂ ਪਹਿਲਾਂ ਸਮਝਦਾਰ ਹੁੰਦੇ ਹਨ ਇਨ੍ਹਾਂ ਮਹੀਨਿਆਂ ਵਿੱਚ ਜਨਮੇ ਲੋਕ, ਜੋਤਿਸ਼ ਅਨੁਸਾਰ ਹੁੰਦੇ ਹਨ ‘ਓਲਡ ਸੋਲ’

ਵਿਧਾਇਕ ਬਣਾਂਵਾਲੀ ਦਾ ਬਿਆਨ
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਜਦੋਂ ਰਾਜ ਸਭਾ ਦੀ ਸੀਟ ਖਾਲੀ ਹੋਣ ਉਪਰੰਤ ਪਾਰਟੀ ਵੱਲੋਂ ਰਾਜਿੰਦਰ ਗੁਪਤਾ ਨੂੰ ਉਮੀਦਵਾਰ ਐਲਾਨਿਆ ਗਿਆ, ਤਾਂ ਨਵਨੀਤ ਚਤੁਰਵੇਦੀ ਨੇ ਉਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਹੀ ਉਨ੍ਹਾਂ ਸਮੇਤ ਹੋਰ ਆਗੂਆਂ ਦੇ ਫਰਜ਼ੀ ਦਸਤਖ਼ਤ ਕਰ ਕੇ ਤਾਇਦ ਦਰਜ ਕਰਵਾ ਦਿੱਤੀ। ਬਾਅਦ ਵਿੱਚ ਇਸ ਗੰਭੀਰ ਗਲਤਕਾਰੀ ਦਾ ਖੁਲਾਸਾ ਹੋਇਆ, ਜਿਸ ਉਪਰੰਤ ਥਾਣਾ ਸਰਦੂਲਗੜ੍ਹ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ।

ਅਦਾਲਤ ਦਾ ਸਖ਼ਤ ਰੁਖ
ਵਿਧਾਇਕ ਦੇ ਵਕੀਲ ਹਰਪ੍ਰੀਤ ਸਿੰਘ ਰਮਦਿੱਤੇਵਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਦਾਲਤ ਨੇ ਮੁਲਜ਼ਮ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਵਿਧਾਇਕ ਬਣਾਂਵਾਲੀ ਵੱਲੋਂ ਹੁਣ ਨਵਨੀਤ ਚਤੁਰਵੇਦੀ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਹੈ।

ਇਸ ਮਾਮਲੇ ਨੇ ਰਾਜਨੀਤਿਕ ਹਲਕਿਆਂ ਵਿੱਚ ਖਲਬਲੀ ਮਚਾ ਦਿੱਤੀ ਹੈ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

हरियाणा | आशीष मेहता को मिला सर्वश्रेष्ठ किसान सम्मान

Rajya Sabha by-election case: Anticipatory bail plea of ​​accused for forging signatures rejected

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.