ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪੰਜਗਰਾਈਂ ਕਲਾਂ ਪਿੰਡ ਦੇ ਦੋ ਨੌਜਵਾਨਾਂ ਦੀ ਚੰਡੀਗੜ੍ਹ ਜਾਂਦੇ ਸਮੇਂ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਦੋਵੇਂ ਨੌਜਵਾਨ ਕੌਣ ਸਨ
ਮਿਲੀ ਜਾਣਕਾਰੀ ਮੁਤਾਬਕ, ਚੰਡੀਗੜ੍ਹ ਜਾਂਦੇ ਸਮੇਂ ਫਰੀਦਕੋਟ ਦੇ ਪੰਜਗਰਾਈਂ ਕਲਾਂ ਪਿੰਡ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 21 ਸਾਲਾ ਨਵਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਅਤੇ ਕਰਨਵੀਰ ਸਿੰਘ ਪੁੱਤਰ ਜਗਦੀਸ਼ ਸਿੰਘ ਵਜੋਂ ਹੋਈ ਹੈ। ਦੋਵੇਂ ਨੌਜਵਾਨ ਦੇਰ ਰਾਤ ਆਪਣੀ ਕਾਰ ਵਿੱਚ ਚੰਡੀਗੜ੍ਹ ਲਈ ਨਿਕਲੇ ਸਨ, ਜਦੋਂ ਸਮਰਾਲਾ ਨੇੜੇ ਉਨ੍ਹਾਂ ਦੀ ਕਾਰ ਅਚਾਨਕ ਡਿਵਾਈਡਰ ਨਾਲ ਟਕਰਾ ਗਈ। ਤੇਜ਼ ਰਫ਼ਤਾਰ ਕਾਰਨ ਵਾਹਨ ਸੜਕ ਤੋਂ ਉੱਛਲ ਕੇ ਖੇਤਾਂ ਵਿੱਚ ਜਾ ਡਿੱਗਿਆ। ਮੌਕੇ ’ਤੇ ਮੌਜੂਦ ਲੋਕਾਂ ਦੇ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਦੀ ਮੌਤ ਮੌਕੇ ’ਤੇ ਹੀ ਹੋ ਗਈ।
ਅੱਜ ਤੋਂ ਵੱਡਾ ਬਦਲਾਅ: SIM ਬਿਨਾਂ WhatsApp ਤੇ Telegram ਨਹੀਂ ਚੱਲਣਗੇ
ਨੌਜਵਾਨ ਦੋਸਤਾਂ ਨਾਲ ਮਿਲ ਕੇ ਹੋਲੇ ਮਹੱਲੇ ਜਾਣ ਵਾਲੇ ਸਨ
ਮਿਲੀ ਜਾਣਕਾਰੀ ਮੁਤਾਬਕ, ਇਹ ਦੋਵੇਂ ਨੌਜਵਾਨ ਚੰਡੀਗੜ੍ਹ ਤੋਂ ਆਪਣੇ ਦੋਸਤਾਂ ਨੂੰ ਨਾਲ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਜਾਣ ਦੀ ਯੋਜਨਾ ਬਣਾਈ ਹੋਈ ਸੀ, ਪਰ ਰਸਤੇ ਵਿੱਚ ਹੀ ਭਿਆਨਕ ਹਾਦਸਾ ਵਾਪਰ ਗਿਆ। ਦਿਲ ਤੋੜ ਦੇਣ ਵਾਲੀ ਗੱਲ ਇਹ ਹੈ ਕਿ ਦੋਵੇਂ ਨੌਜਵਾਨਾਂ ਦਾ ਜਨਮ ਵੀ ਇਕੋ ਦਿਨ—26 ਅਗਸਤ 2005—ਨੂੰ ਹੋਇਆ ਸੀ ਅਤੇ ਮੌਤ ਵੀ ਇਕੱਠੇ ਹੀ ਇਕੋ ਦਿਨ ਹੋਈ। ਇਹ ਦੁਖਦਾਈ ਖ਼ਬਰ ਪਿੰਡ ਤੱਕ ਪਹੁੰਚਦੇ ਹੀ ਮਾਹੌਲ ਗਮਗੀਨ ਹੋ ਗਿਆ ਅਤੇ ਹਰ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ।
