ਕਿਸਾਨ ਅੰਦੋਲਨ ਦੌਰਾਨ ਦਿੱਤੀ ਗਈ ਵਿਵਾਦਤ ਟਿੱਪਣੀ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੀ ਭਾਜਪਾ ਸਾਂਸਦ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅੱਜ 15 ਜਨਵਰੀ ਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ੀ ਹੋਣੀ ਹੈ। ਇਹ ਪੇਸ਼ੀ ਬੇਬੇ ਮਹਿੰਦਰ ਕੌਰ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ਸਬੰਧੀ ਹੈ। ਅਦਾਲਤ ਨੇ ਕੰਗਨਾ ਰਣੌਤ ਨੂੰ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ। ਜੇਕਰ ਉਹ ਪੇਸ਼ ਨਹੀਂ ਹੁੰਦੀ, ਤਾਂ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾ ਸਕਦੇ ਹਨ।
ਪਿਛਲੀ ਸੁਣਵਾਈ ਦੌਰਾਨ ਬੇਬੇ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਸੀ ਕਿ ਕੰਗਨਾ ਰਣੌਤ ਦੇ ਵਕੀਲ ਵੱਲੋਂ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਹਾਲਾਂਕਿ, ਅਦਾਲਤ ਨੇ ਇਹ ਅਰਜ਼ੀ ਰੱਦ ਕਰਦਿਆਂ ਕੰਗਨਾ ਨੂੰ 15 ਜਨਵਰੀ ਨੂੰ ਖੁਦ ਪੇਸ਼ ਹੋਣ ਦਾ ਹੁਕਮ ਦਿੱਤਾ ਸੀ।
READ ALSO : ਕੈਦੀਆਂ ਨੇ ਇੱਕ ਪੁਲਿਸ ਅਧਿਕਾਰੀ ਨੂੰ ਬੰਨ੍ਹ ਦਿੱਤਾ ਅਤੇ ਫਿਲਮੀ ਅੰਦਾਜ਼ ਵਿੱਚ ਸਰਕਾਰੀ ਗੱਡੀ ਲੈ ਕੇ ਫਰਾਰ ਹੋ ਗਏ
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਇੱਕ ਟਵੀਟ ਕੀਤਾ ਸੀ, ਜਿਸ ਵਿੱਚ ਉਸਨੇ ਦਾਅਵਾ ਕੀਤਾ ਸੀ ਕਿ ਔਰਤਾਂ 100 ਰੁਪਏ ਲੈ ਕੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੁੰਦੀਆਂ ਹਨ। ਇਸ ਤੋਂ ਇਲਾਵਾ, ਉਸਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਜੁੜੀ ਇੱਕ ਤਸਵੀਰ ‘ਤੇ ਟਿੱਪਣੀ ਕਰਦਿਆਂ ਇੱਕ ਬਜ਼ੁਰਗ ਔਰਤ ਬਾਰੇ ਵੀ ਅਪਮਾਨਜਨਕ ਬਿਆਨ ਦਿੱਤਾ ਸੀ। ਕੰਗਨਾ ਨੇ ਲਿਖਿਆ ਸੀ ਕਿ ਉਹੀ ਦਾਦੀ ਟਾਈਮ ਮੈਗਜ਼ੀਨ ਵਿੱਚ ਭਾਰਤ ਦੀਆਂ ਸਭ ਤੋਂ ਸ਼ਕਤੀਸ਼ਾਲੀ ਔਰਤਾਂ ਵਿੱਚੋਂ ਇੱਕ ਵਜੋਂ ਦਰਸਾਈ ਗਈ ਸੀ ਅਤੇ “100 ਰੁਪਏ ਵਿੱਚ ਉਪਲਬਧ ਹੈ।”
ਇਸ ਟਵੀਟ ਤੋਂ ਨਾਰਾਜ਼ ਹੋ ਕੇ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਦੀ ਵਸਨੀਕ 81 ਸਾਲਾ ਮਹਿੰਦਰ ਕੌਰ ਨੇ 4 ਜਨਵਰੀ 2021 ਨੂੰ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਲਗਭਗ 13 ਮਹੀਨੇ ਤੱਕ ਚੱਲੀ ਸੁਣਵਾਈ ਤੋਂ ਬਾਅਦ ਬਠਿੰਡਾ ਦੀ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰਦੇ ਹੋਏ ਪੇਸ਼ ਹੋਣ ਦਾ ਹੁਕਮ ਦਿੱਤਾ ਸੀ।
ਇਸ ਦੇ ਬਾਅਦ ਕੰਗਨਾ ਰਣੌਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਾਹਤ ਲਈ ਪਟੀਸ਼ਨ ਦਾਇਰ ਕੀਤੀ, ਜੋ ਰੱਦ ਕਰ ਦਿੱਤੀ ਗਈ। ਫਿਰ ਉਸਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ, ਪਰ ਉੱਥੋਂ ਵੀ ਉਸਨੂੰ ਕੋਈ ਰਾਹਤ ਨਹੀਂ ਮਿਲੀ। ਹੁਣ ਅਦਾਲਤ ਦੇ ਹੁਕਮਾਂ ਅਨੁਸਾਰ ਕੰਗਨਾ ਰਣੌਤ ਨੂੰ ਅੱਜ ਬਠਿੰਡਾ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣਾ ਹੋਵੇਗਾ।
ਲੰਗਰ ਪ੍ਰਸ਼ਾਦ ਖਾਣ ਤੋਂ ਬਾਅਦ 48 ਤੋਂ ਵੱਧ ਲੋਕ ਨੂੰ ਕਰਵਾਉਣਾ ਪਿਆ ਹਸਪਤਾਲ ਵਿੱਚ ਦਾਖਲ, ਜਾਣੋ ਕਾਰਨ

