Site icon Dainik Savera Punjab

ਟੋਲ ਪਲਾਜਿਆਂ ’ਤੇ ਡਟੇ ਕਿਸਾਨ ; ਧਰਮ ਯੁੱਧ ਮੋਰਚੇ ਦੇ ਹੱਕ ’ਚ ਹੱਲਾ-ਬੋਲਿਆ, ਮੋਗਾ ਜ਼ਿਲ੍ਹੇ ’ਚ ਮਾਹੌਲ ਹੋਇਆ ਤਣਾਅਪੂਰਨ

Farmers Protest In Punjab News : ਧਰਮ ਯੁੱਧ ਮੋਰਚਾ ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ਦੇ ਵਿੱਚ ਚੌਥੇ ਦਿਨ ਵਿੱਚ ਅੰਦੋਲਨ ਦਾਖਿਲ ਹੋ ਗਏ। ਕਿਸਾਨਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਅਤੇ ਟੋਲ ਕਰਮਚਾਰੀਆਂ ਵੱਲੋਂ ਪੰਜਾਬ ਦੇ ਸਮੂਹ ਟੋਲ ਪਲਾਜ਼ਾ ਤਕਰੀਬਨ ਤਕਰੀਬਨ ਟੋਲ ਮੁਕਤ ਕਰ ਦਿੱਤੇ ਗਏ ਹਨ।

*BREAKING : ਪੰਜਾਬ ਦੇ ਮਾਨਸਾ ‘ਚ Double Murder ; ਦਿਨ-ਦਿਹਾੜੇ ਮਾਲੀ ਤੇ ਮਾਲਕ ਦੀ ਗੋਲੀ ਮਾਰ ਕੇ ਹੱਤਿਆ*

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਦੇ ਵਿੱਚ ਸਮੂਹ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਸਖ਼ਤ ਕਾਨੂੰਨ ਬਣਾਵੇ। ਇਸੇ ਮੁੱਦੇ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ 517 ਦਿਨ ਤੋਂ ਭਾਰਤੀ ਸੰਚਾਰ ਨਿਗਮ ਦੇ 400 ਫੁੱਟ ਉੱਤੇ ਟਾਵਰ ’ਤੇ ਬਹਿ ਕੇ ਆਪਣਾ ਅੰਦੋਲਨ ਚਲਾ ਰਹੇ ਹਨ।

Lucknow Murder Case : ਪੁੱਤ ਹੋਇਆ ਕੁਪੁੱਤ; ਵੈੱਬਸੀਰੀਜ਼ ਦੇਖ ਆਰੇ ਨਾਲ ਟੁੱਕੜਿਆਂ ‘ਚ ਕੱਟੀ ਪਿਓ ਦੀ ਲਾਸ਼, ਨਹੀਂ ਕੰਬੇ ਹੱਥ

ਉਨ੍ਹਾਂ ਦੇ ਹੱਕ ਦੇ ਵਿੱਚ ਕਿਸਾਨ ਜਥੇਬੰਦੀਆਂ ਅਤੇ ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਆ ਗਈਆਂ ਹਨ ਅਤੇ ਉਸੀ ਦੇ ਤਹਿਤ ਅੱਜ ਪੰਜਾਬ ਦੇ ਮਾਲਵਾ ਖੇਤਰ ਦੇ ਟੋਲ ਪਲਾਜਾ ਮੁਫ਼ਤ ਕਰ ਦਿੱਤੇ ਗਏ ਹਨ। ਉੱਥੇ ਹੀ ਦੂਜੇ ਪਾਸੇ ਮੋਗਾ ’ਚ ਪੁਲਿਸ ਨੇ ਕਿਸਾਨਾਂ ਖਿਲਾਫ ਕਾਰਵਾਈ ਕਰਦੇ ਹੋਏ ਟੋਲ ਪਲਾਜ਼ੇ ਜਾਮ ਕਰਨ ਤੋਂ ਪਹਿਲਾਂ ਕਿਸਾਨਾਂ ਨੂੰ ਡਿਟੇਨ ਕਰ ਲਿਆ ਗਿਆ ਹੈ। ਬੀਕੇਯੂ ਸਿੱਧੂਪੁਰ ਵੱਲੋਂ ਦਾਰਾਪੁਰ ਟੋਲ ਪਲਾਜ਼ਾ ਨੂੰ ਫ੍ਰੀ ਕੀਤਾ ਜਾਣਾ ਸੀ। ਜਾਮ ਕਰਨ ਤੋਂ ਪਹਿਲਾਂ ਪੁਲਿਸ ਨੇ ਕਿਸਾਨਾਂ ਨੂੰ ਵੀ ਹਿਰਾਸਤ ’ਚ ਲੈ ਲਿਆ ਹੈ।

Exit mobile version