Site icon Dainik Savera Punjab

BREAKING : ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ RDX ਬੰਬ ਨਾਲ ਉਡਾਉਣ ਦੀ ਧਮਕੀ, ਕੰਪਲੈਕਸ ਖਾਲੀ

Threat to blow up Ferozepur District Court with RDX bomb, complex evacuated

Threat to blow up Ferozepur District Court with RDX bomb, complex evacuated

ਫਿਰੋਜ਼ਪੁਰ ਤੋਂ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਕੋਰਟ ਨੂੰ RDX ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਸੁਰੱਖਿਆ ਕਾਰਨਾਂ ਕਰਕੇ ਤੁਰੰਤ ਕੋਰਟ ਕੰਪਲੈਕਸ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ, ਜਿਸ ਕਾਰਨ ਕੋਰਟ ਵਿੱਚ ਮੌਜੂਦ ਲੋਕਾਂ ਅਤੇ ਵਕੀਲਾਂ ਵਿੱਚ ਹਫੜਾ-ਤਫੜੀ ਦਾ ਮਾਹੌਲ ਬਣ ਗਿਆ।

ਧਮਕੀ ਮਿਲਦੇ ਹੀ ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਵਕੀਲਾਂ, ਆਮ ਲੋਕਾਂ ਅਤੇ ਕੋਰਟ ਸਟਾਫ ਮੈਂਬਰਾਂ ਨੂੰ ਸੁਰੱਖਿਅਤ ਢੰਗ ਨਾਲ ਕੰਪਲੈਕਸ ਤੋਂ ਬਾਹਰ ਕੱਢ ਲਿਆ। ਇਸ ਤੋਂ ਬਾਅਦ ਬੰਬ ਸਕਵਾਡ ਅਤੇ ਹੋਰ ਵਿਸ਼ੇਸ਼ ਜਾਂਚ ਟੀਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ, ਜੋ ਇਸ ਸਮੇਂ ਕੋਰਟ ਦੀ ਪੂਰੀ ਇਮਾਰਤ ਦੀ ਬਰੀਕੀ ਨਾਲ ਤਲਾਸ਼ੀ ਲੈ ਰਹੀਆਂ ਹਨ।

READ ALSO : ਲੁਧਿਆਣਾ ਦੇ ਸ਼ੁਭਮ ਸਿੰਘਲਾ ਨੇ ਰਾਜਸਥਾਨ ਕੈਡਰ ਵਿੱਚ 43ਵਾਂ ਰੈਂਕ ਹਾਸਿਲ ਕਰ ਜੱਜ ਬਣ ਕੇ ਪੇਸ਼ ਕੀਤੀ ਮਿਸਾਲ

ਪੁਲਿਸ ਅਧਿਕਾਰੀਆਂ ਮੁਤਾਬਕ, ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਸ਼ੱਕੀ ਵਸਤੂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਰਿਹਾ। ਨਾਲ ਹੀ ਧਮਕੀ ਭਰੀ ਈ-ਮੇਲ ਦੇ ਸਰੋਤ ਦੀ ਜਾਂਚ ਲਈ ਸਾਈਬਰ ਟੀਮਾਂ ਵੀ ਕੰਮ ਕਰ ਰਹੀਆਂ ਹਨ।

ਫਿਲਹਾਲ ਸੁਰੱਖਿਆ ਕਾਰਨਾਂ ਕਰਕੇ ਕੋਰਟ ਕੰਪਲੈਕਸ ਦੇ ਆਲੇ-ਦੁਆਲੇ ਕੜੀ ਨਿਗਰਾਨੀ ਰੱਖੀ ਗਈ ਹੈ। ਪੁਲਿਸ ਨੇ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਅਫਵਾਹਾਂ ’ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਬਾਰੇ ਅਧਿਕਾਰਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਫਿਰੋਜ਼ਪੁਰ ਅਤੇ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਅਲਰਟ

Threat to blow up Ferozepur District Court with RDX bomb, complex evacuated
Exit mobile version