Site icon Dainik Savera Punjab

Ferozepur Shopkeeper Murder : ਪੰਜਾਬ ‘ਚ ਚਿੱਟੇ ਦਿਨੀਂ ਵਪਾਰੀ ਦਾ ਕਤਲ ; ਮੱਖੂ ‘ਚ ਬਾਜ਼ਾਰ ਬੰਦ, ਦੁਕਾਨਦਾਰ ਸਹਿਮੇ

Daytime shooting in Amritsar,

Daytime shooting in Amritsar, youth seriously injured,

Ferozepur Shopkeeper Shot : ਫਿਰੋਜ਼ਪੁਰ ਦੇ ਕਸਬਾ ਮੱਖੂ ਵਿੱਚ ਦਿਨ ਦਿਹਾੜੇ ਇੱਕ ਦੁਕਾਨਦਾਰ ਗੁਰਚਰਨ ਸਿੰਘ ਕਾਲਾ ਗਾਬਾ ਦਾ ਗੋਲੀਆਂ ਮਾਰ (Firing) ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਬੀਤੇ ਦਿਨੀਂ ਕਸਬਾ ਮੱਖੂ ਦੇ ਇੱਕ ਗਾਬਾ ਕਰਿਆਨਾ ਸਟੋਰ ‘ਤੇ ਇੱਕ ਨੌਜਵਾਨ ਗੁਰਚਰਨ ਸਿੰਘ ਕਾਲਾ ਗਾਬਾ ‘ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਹਸਪਤਾਲ ਲਿਜਾਇਆ ਗਿਆ ਪਰ ਉਥੇ ਉਸਦੀ ਮੌਤ ਹੋ ਗਈ।

ਚਿੱਟੇ ਦਿਨ ਵਾਪਰੀ ਇਸ ਘਟਨਾ ਨਾਲ ਇਲਾਕੇ ਭਰ ‘ਚ ਸਹਿਮ ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਦੁਕਾਨਦਾਰਾਂ ਵੱਲੋਂ ਘਟਨਾ ਦੀ ਸਖਤ ਨਿਖੇਧੀ ਕੀਤੀ ਜਾ ਰਹੀ ਹੈ ਅਤੇ ਰੋਸ ਵੱਜੋਂ ਪੂਰਾ ਬਾਜ਼ਾਰ ਬੰਦ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਖੜੇ ਕੀਤੇ ਹਨ ਅਤੇ ਜਲਦ ਹਮਲਾਵਰਾਂ ਨੂੰ ਫੜਨ ਦੀ ਮੰਗ ਕੀਤੀ ਹੈ। ਪੁਲਿਸ ਨੇ ਸੂਚਨਾ ਮਿਲਣ ‘ਤੇ ਘਟਨਾ ਸਥਾਨ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਹੇਠ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Daytime shooting in Amritsar,
Exit mobile version