ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਏਐਨਐਮ ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪ੍ਰਵਾਨਗੀ ਤਹਿਤ, ਏ.ਐਨ.ਐਮ. ਦੀਆਂ ਕੁੱਲ 2,000 ਪ੍ਰਵਾਨਿਤ ਅਸਾਮੀਆਂ ਵਿੱਚੋਂ 729 ਖਾਲੀ ਅਸਾਮੀਆਂ ਅਤੇ ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ਵਿੱਚੋਂ 839 ਖਾਲੀ ਅਸਾਮੀਆਂ ਭਰੀਆਂ ਜਾਣਗੀਆਂ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਵਿਘਨ ਨਾ ਪਵੇ, ਅਤੇ ਇਸ ਲਈ ਇਨ੍ਹਾਂ ਠੇਕੇ ਦੀਆਂ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਨ੍ਹਾਂ ਭਰਤੀਆਂ ਦਾ ਕੁੱਲ 48.88 ਕਰੋੜ ਰੁਪਏ ਸਾਲਾਨਾ ਵਿੱਤੀ ਪ੍ਰਭਾਵ ਪੈਣ ਦਾ ਅਨੁਮਾਨ ਹੈ।
READ ALSO : Big Breaking : ਰਾਣਾ ਬਲਾਚੌਰੀਆ ਕਤਲਕਾਂਡ ‘ਚ ਸ਼ਾਮਲ ਸ਼ੂਟਰ ਦਾ Encounter
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਏ.ਐਨ.ਐਮ. ਦੀਆਂ ਅਸਾਮੀਆਂ ਲਈ 18.98 ਕਰੋੜ ਰੁਪਏ ਅਤੇ ਸਟਾਫ ਨਰਸਾਂ ਲਈ 29.90 ਕਰੋੜ ਰੁਪਏ ਦਾ ਸਾਲਾਨਾ ਖਰਚਾ ਸਹਿਣ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਵਾਨਿਤ ਤਨਖਾਹ ਢਾਂਚੇ ਤਹਿਤ, ਏ.ਐਨ.ਐਮ. ਲਈ 21,700 ਰੁਪਏ ਪ੍ਰਤੀ ਮਹੀਨਾ ਅਤੇ ਸਟਾਫ ਨਰਸਾਂ ਲਈ 29,700 ਰੁਪਏ ਪ੍ਰਤੀ ਮਹੀਨਾ ਤਨਖਾਹ ਨਿਰਧਾਰਤ ਕੀਤੀ ਗਈ ਹੈ।
ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਯੋਗਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ, ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੁਆਰਾ ਇੱਕ ਲਿਖਤੀ ਪ੍ਰੀਖਿਆ ਰਾਹੀਂ ਕਰਵਾਉਣ ਦਾ ਪ੍ਰਸਤਾਵ ਹੈ।
ਉਨ੍ਹਾਂ ਅੱਗੇ ਕਿਹਾ ਕਿ ਵਿੱਤ ਵਿਭਾਗ ਨੇ ਇਹ ਪ੍ਰਵਾਨਗੀ ਇਸ ਸ਼ਰਤ ‘ਤੇ ਦਿੱਤੀ ਹੈ ਕਿ ਸਿਹਤ ਵਿਭਾਗ ਇਨ੍ਹਾਂ ਨਿਯੁਕਤੀਆਂ ਸੰਬੰਧੀ ਪ੍ਰਸੋਨਲ ਵਿਭਾਗ ਤੋਂ ਲੋੜੀਂਦੀ ਸਹਿਮਤੀ ਯਕੀਨੀ ਬਣਾਏ।
Counting Centre’s ‘ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ SSP Amneet Kondal
