Site icon Dainik Savera Punjab

ਸਿਲੰਡਰ ਫਟਣ ਕਾਰਨ ਗੋਆ ਦੇ ਮਸ਼ਹੂਰ ਨਾਈਟ ਕਲੱਬ ‘ਚ ਧਮਾਕਾ ; 23 ਲੋਕਾਂ ਦੀ ਮੌਤ, CM ਨੇ ਦਿੱਤੇ ਜਾਂਚ ਦੇ ਹੁਕਮ

ਗੋਆ : ਗੋਆ ਦੇ ਇੱਕ ਮਸ਼ਹੂਰ ਨਾਈਟ ਕਲੱਬ ‘ਬਿਰਚ ਬਾਏ ਰੋਮੀਓ ਲੇਨ’ ਵਿੱਚ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਸਿਲੰਡਰ ਫਟਣ ਕਾਰਨ ਲੱਗ ਗਈ। ਇਸ ਦੌਰਾਨ 23 ਲੋਕਾਂ ਦੀ ਮੌਤ ਹੋ ਗਈ। ਇਹ ਦੁਖਦਾਈ ਘਟਨਾ ਗੋਆ ਦੀ ਰਾਜਧਾਨੀ ਪਣਜੀ ਤੋਂ ਲਗਭਗ 25 ਕਿਲੋਮੀਟਰ ਦੂਰ ਅਰਪੋਰਾ ਪਿੰਡ ਵਿੱਚ ਵਾਪਰੀ। ਹਾਦਸੇ ਵਿੱਚ ਕੁੱਲ 23 ਲੋਕ ਮਾਰੇ ਗਏ, ਜਿਨ੍ਹਾਂ ਵਿੱਚ 20 ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ। ਮਰਨ ਵਾਲਿਆਂ ਵਿੱਚ ਜ਼ਿਆਦਾਤਰ ਨਾਈਟ ਕਲੱਬ ਦਾ ਰਸੋਈ ਸਟਾਫ ਸ਼ਾਮਲ ਸੀ। ਇਹ ਘਟਨਾ ਰਾਤ 12:04 ਵਜੇ ਦੇ ਕਰੀਬ ਵਾਪਰੀ। ਲੋਕਾਂ ਅਨੁਸਾਰ, ਨਾਈਟ ਕਲੱਬ ਦੀ ਜ਼ਮੀਨੀ ਮੰਜ਼ਿਲ ‘ਤੇ ਸਥਿਤ ਰਸੋਈ ਵਿੱਚ ਖਾਣਾ ਪਕਾਉਂਦੇ ਸਮੇਂ ਇੱਕ ਸਿਲੰਡਰ ਫਟ ਗਿਆ, ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ ਅਤੇ ਅੱਗ ਲੱਗ ਗਈ।

Audio Viral Case : SIT ਕੋਲ ਬਤੌਰ ਸ਼ਿਕਾਇਤਕਰਤਾ ਅੱਜ ਆਪਣਾ ਬਿਆਨ ਦਰਜ ਕਰਵਾਉਣਗੇ ਐਡਵੋਕੇਟ ਅਰਸ਼ਦੀਪ

ਡੀਜੀਪੀ ਆਲੋਕ ਕੁਮਾਰ ਨੇ ਦੱਸਿਆ ਕਿ ਤਿੰਨ ਲੋਕਾਂ ਦੀ ਮੌਤ ਸੜਨ ਨਾਲ ਹੋਈ, ਜਦੋਂ ਕਿ ਬਾਕੀਆਂ ਦੀ ਮੌਤ ਦਮ ਘੁੱਟਣ ਕਾਰਨ ਹੋਈ। ‘ਬਿਰਚ ਬਾਏ ਰੋਮੀਓ ਲੇਨ’ ਨਾਂ ਦਾ ਇਹ ਨਾਈਟ ਕਲੱਬ ਪਿਛਲੇ ਸਾਲ (2024 ਵਿੱਚ) ਹੀ ਖੋਲ੍ਹਿਆ ਗਿਆ ਸੀ। ਹਾਦਸੇ ਦੀ ਖ਼ਬਰ ਮਿਲਦੇ ਹੀ ਮੁੱਖ ਮੰਤਰੀ ਪ੍ਰਮੋਦ ਸਾਵੰਤ ਅਤੇ ਵਿਧਾਇਕ ਮਾਈਕਲ ਲੋਬੋ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਘਟਨਾ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ।

ਜੇ ਕਾਂਗਰਸ ਨਵਜੋਤ ਸਿੰਘ ਸਿੱਧੂ ਨੂੰ CM ਚਿਹਰੇ ਲਈ ਚੁਣਦੀ ਹੈ ਤਾਂ ਉਹ ਸਿਆਸਤ ‘ਚ ਵਾਪਸ ਆਉਣਗੇ : ਨਵਜੋਤ ਕੌਰ ਸਿੱਧੂ

ਵਿਧਾਇਕ ਲੋਬੋ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਨਾਈਟ ਕਲੱਬ ਦੇ ਪ੍ਰਬੰਧਨ ਵਿੱਚ ਲਾਪਰਵਾਹੀ ਸਾਹਮਣੇ ਆਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾਵੇਗੀ ਕਿ ਕੀ ਸੁਰੱਖਿਆ ਨਿਯਮਾਂ ਅਤੇ ਮਾਪਦੰਡਾਂ ਦੀ ਪਾਲਣਾ ਕੀਤੀ ਗਈ ਸੀ। ਜੇਕਰ ਸੁਰੱਖਿਆ ਉਲੰਘਣਾਵਾਂ ਦੀ ਪੁਸ਼ਟੀ ਹੁੰਦੀ ਹੈ, ਤਾਂ ਦੋਸ਼ੀ ਪਾਏ ਗਏ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

Exit mobile version