Site icon Dainik Savera Punjab

BREAKING : Jalandhar ਵਿੱਚ ਡਾਕਟਰ ਦੇ ਘਰ ‘ਤੇ ਤਾਬੜਤੋੜ ਗੋਲੀਬਾਰੀ, ਇਲਾਕੇ ਵਿੱਚ ਦਹਿਸ਼ਤ

BREAKING: Firing at doctor's house in Jalandhar, panic in the area

BREAKING: Firing at doctor's house in Jalandhar, panic in the area

Jalandhar News: Jalandhar ਦੇ ਸੰਤੋਖਪੁਰਾ ਇਲਾਕੇ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਦੋ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਇੱਕ ਡਾਕਟਰ ਦੇ ਘਰ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਦਿਨ ਦਿਹਾੜੇ ਹੋਈ ਇਸ ਵਾਰਦਾਤ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਪਹਿਲਾਂ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਉਸ ‘ਤੇ ਕਈ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਨ੍ਹਾਂ ਨੇ ਘਰ ਵੱਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮੌਕੇ ਤੋਂ ਫਰਾਰ ਹੋਣ ਤੋਂ ਪਹਿਲਾਂ ਕਰੀਬ 10 ਰਾਉਂਡ ਗੋਲੀਆਂ ਚਲਾਈਆਂ ਗਈਆਂ।

ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲਿਸ ਵੱਲੋਂ ਫੁਟੇਜ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

READ ALSO : ਲੁਧਿਆਣਾ ਵਿੱਚ 18 ਕਰੋੜ ਦੇ ਬੈਂਕ ਲੋਨ ਘੁਟਾਲੇ ਦਾ ਪਰਦਾਫਾਸ਼, ਅੱਧਾ ਦਰਜਨ ਨਾਮਜ਼ਦ

ਘਟਨਾ ਦੇ ਸਮੇਂ ਡਾਕਟਰ ਯਸ਼ਪਾਲ ਆਪਣੇ ਪਰਿਵਾਰ ਸਮੇਤ ਘਰ ਦੇ ਅੰਦਰ ਮੌਜੂਦ ਸਨ। ਖੁਸ਼ਕਿਸਮਤੀ ਨਾਲ ਇਸ ਗੋਲੀਬਾਰੀ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ, ਪਰ ਇਲਾਕੇ ਦੇ ਰਹਿਣ ਵਾਲਿਆਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।

ਸੂਚਨਾ ਮਿਲਦੇ ਹੀ ਏਸੀਪੀ, ਸਬੰਧਤ ਥਾਣੇ ਦੇ ਐਸਐਚਓ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇੜਲੇ ਇਲਾਕਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਸ਼ੱਕੀਆਂ ਦੀ ਭਾਲ ਜਾਰੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ। ਇਸ ਘਟਨਾ ਨੇ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।

ਕਪੂਰਥਲਾ ਜ਼ਿਲ੍ਹਾ ਅਦਾਲਤ ਵਿੱਚ ਜਾਅਲੀ ਦਸਤਾਵੇਜ਼ਾਂ ਨਾਲ ਜ਼ਮਾਨਤ ਲੈਣ ਦੀ ਕੋਸ਼ਿਸ਼ ਬੇਨਕਾਬ

Exit mobile version