Last Updated: November 25, 2026

Dainik Savera Times Logo

BIG BREAKING : ਮੋਹਾਲੀ ’ਚ ਦਿਨ-ਦਿਹਾੜੇ ਗੋਲੀਆਂ ਦੀ ਗੂੰਜ, ਅਦਾਲਤ ਤੋਂ ਬਾਹਰ ਆਏ ਨੌਜਵਾਨ ਦਾ ਕਤਲ

28 January 2026 ਅੱਪਡੇਟ ਕੀਤਾ ਗਿਆ

BIG BREAKING : ਮੋਹਾਲੀ ’ਚ ਦਿਨ-ਦਿਹਾੜੇ ਗੋਲੀਆਂ ਦੀ ਗੂੰਜ, ਅਦਾਲਤ ਤੋਂ ਬਾਹਰ ਆਏ ਨੌਜਵਾਨ ਦਾ ਕਤਲ

ਮੋਹਾਲੀ ਤੋਂ ਵੱਡੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਦਾਲਤ ਤੋਂ ਬਾਹਰ ਆਏ ਇੱਕ ਨੌਜਵਾਨ ’ਤੇ ਤਾਂਬੜਤੋੜ ਫਾਇਰਿੰਗ ਕਰਕੇ ਉਸਦੀ ਬੇਰਹਮੀ ਨਾਲ ਹੱਤਿਆ ਕਰ ਦਿੱਤੀ ਗਈ। ਇਹ ਖੂਨੀ ਹਮਲਾ ਮੋਹਾਲੀ ਦੇ SSP ਦਫ਼ਤਰ ਦੇ ਬਿਲਕੁਲ ਸਾਹਮਣੇ ਕੀਤਾ ਗਿਆ, ਜਿਸ ਨਾਲ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜੇ ਹੋ ਗਏ ਹਨ।

ਜਾਣਕਾਰੀ ਅਨੁਸਾਰ, ਨੌਜਵਾਨ ਅਦਾਲਤ ਤੋਂ ਪੇਸ਼ੀ ਭੁਗਤ ਕੇ ਬਾਹਰ ਨਿਕਲਿਆ ਹੀ ਸੀ ਕਿ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਹਮਲਾਵਰਾਂ ਨੇ ਉਸ ’ਤੇ ਲਗਾਤਾਰ ਤਿੰਨ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਇੱਧਰ-ਉੱਧਰ ਭੱਜਣ ਲੱਗ ਪਏ।

READ ALSO : ਜਲੰਧਰ ਤੋਂ ਵੱਡੀ ਖ਼ਬਰ: ਭਾਜਪਾ ਕੌਂਸਲਰ ਦੇ ਰਿਸ਼ਤੇਦਾਰ ਨੇ ਆਪਣੇ ਆਪ ਨੂੰ ਗੋਲੀ ਮਾਰੀ, ਹਾਲਤ ਨਾਜ਼ੁਕ

ਗੰਭੀਰ ਰੂਪ ਵਿੱਚ ਜ਼ਖਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਹਾਲਾਂਕਿ, SSP ਦਫ਼ਤਰ ਦੇ ਸਾਹਮਣੇ ਦਿਨ-ਦਿਹਾੜੇ ਹੋਈ ਇਸ ਗੋਲਾਬਾਰੀ ਨੇ ਪੁਲਿਸ ਦੀ ਸੁਰੱਖਿਆ ਵਿਵਸਥਾ ’ਤੇ ਵੱਡੇ ਸਵਾਲ ਖੜੇ ਕਰ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇੰਨੇ ਸੁਰੱਖਿਅਤ ਇਲਾਕੇ ਵਿੱਚ ਅਪਰਾਧੀ ਬੇਖੌਫ਼ ਵਾਰਦਾਤ ਕਰ ਸਕਦੇ ਹਨ, ਤਾਂ ਆਮ ਲੋਕਾਂ ਦੀ ਸੁਰੱਖਿਆ ਕਿੰਨੀ ਮਹਿਫ਼ੂਜ਼ ਹੈ? ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਅਤੇ ਹਮਲੇ ਦੇ ਕਾਰਨਾਂ ਬਾਰੇ ਜਾਂਚ ਜਾਰੀ ਹੈ।

ਬੈਠ ਕਿ ਉੱਠਦਿਆਂ ਸਾਰ ਹੀ ਚੱਕਰ ਆਉਂਦੇ ਹਨ? ਤਾਂ ਹੋ ਜਾਓ ਸਾਵਧਾਨ,ਹੋ ਸਕਦੀ ਹੈ ਇਹ ਗੰਭੀਰ ਬਿਮਾਰੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.