Site icon Dainik Savera Punjab

ਮੋਹਾਲੀ ਦੇ ਗੁਰਦੁਆਰਾ ਸੋਹਾਣਾ ‘ਚ ਫਾਇਰਿੰਗ, ਨਿਹੰਗ ਬਾਬਾ ‘ਤੇ ਹਮਲੇ ਦੀ ਕੋਸ਼ਿਸ਼

Firing in Gurdwara Sohana, attempt to attack Nihang Baba

Firing in Gurdwara Sohana, attempt to attack Nihang Baba

ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਐਤਵਾਰ ਨੂੰ ਨਿਹੰਗ ਸਿੰਘਾਂ ਦੇ ਸਵਾਗਤੀ ਸਮਾਗਮ ਦੌਰਾਨ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਨੌਜਵਾਨ ਨੇ ਕਥਿਤ ਤੌਰ ‘ਤੇ ਨਿਹੰਗ ਬਾਬਾ ਜਸਦੀਪ ਸਿੰਘ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਮੌਜੂਦ ਸੰਗਤ ਅਤੇ ਨਿਹੰਗ ਸਿੰਘਾਂ ਨੇ ਤੁਰੰਤ ਹਮਲਾਵਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਇਹ ਮਾਮਲਾ 16 ਜੂਨ ਨੂੰ ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਹੋਈ ਝੜਪ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ, ਜਿਸ ਵਿੱਚ ਚਾਰ ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਦੇ ਸਨਮਾਨ ਲਈ ਇਹ ਸਮਾਗਮ ਕਰਵਾਇਆ ਗਿਆ ਸੀ।

ਦਿੱਲੀ ਦੇ ਵੋਟਰਾਂ ਲਈ ਵੱਡਾ ਅਪਡੇਟ! 30 ਜੂਨ ਤੋਂ ਘਰ-ਘਰ ਪਹੁੰਚਣਗੇ BLO, ਵੋਟਰ ਲਿਸਟ ਦੀ ਹੋਵੇਗੀ ਖ਼ਾਸ ਜਾਂਚ

ਪੁਲਿਸ ਨੇ ਦੋਸ਼ੀ ਕੋਲੋਂ ਹਥਿਆਰ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲੇ ਦੇ ਕਾਰਨਾਂ ਅਤੇ ਇਸ ਦੇ ਪਿੱਛੇ ਕਿਸੇ ਸਾਜ਼ਿਸ਼ ਦੀ ਸੰਭਾਵਨਾ ਨੂੰ ਵੀ ਧਿਆਨ ਵਿੱਚ ਰੱਖ ਕੇ ਤਫ਼ਤੀਸ਼ ਕੀਤੀ ਜਾ ਰਹੀ ਹੈ।

ਜੁਲਾਈ ਵਿੱਚ ਨਾ ਭੁੱਲੋ ਇਹ 3 ਵੱਡੀਆਂ ਟੈਕਸ ਡੈੱਡਲਾਈਨਾਂ, ITR ਤੋਂ TDS ਤੱਕ ਦੇਰੀ ਪਈ ਮਹਿੰਗੀ

Exit mobile version