skip to content

Last Updated: November 6, 2026

Dainik Savera Times Logo

ਮੋਗਾ ਵਿੱਚ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ ਤੇ ਫਾਇਰਿੰਗ ,ਗੰਭੀਰ ਜ਼ਖ਼ਮੀ

23 December 2025 ਅੱਪਡੇਟ ਕੀਤਾ ਗਿਆ

ਮੋਗਾ ਵਿੱਚ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ ਤੇ ਫਾਇਰਿੰਗ ,ਗੰਭੀਰ ਜ਼ਖ਼ਮੀ

PUNJAB DESK : ਮੋਗਾ ਸ਼ਹਿਰ ਵਿੱਚ ਮੁੜ ਵਾਪਰੀ ਗੋਲੀਬਾਰੀ ਦੀ ਘਟਨਾ ਨੇ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਹ ਗੰਭੀਰ ਘਟਨਾ ਮੋਗਾ ਨਗਰ ਨਿਗਮ ਦੇ ਤਿੰਨ ਵਾਰ ਕੌਂਸਲਰ ਰਹੇ ਅਤੇ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ ਦੇ ਘਰ ਵਾਪਰੀ ਹੈ। ਜਾਣਕਾਰੀ ਮੁਤਾਬਕ, ਅਣਪਛਾਤੇ ਹਮਲਾਵਰਾਂ ਨੇ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਈਆਂ।

ਹਮਲੇ ਦੌਰਾਨ ਨਰਿੰਦਰਪਾਲ ਸਿੰਘ ਸਿੱਧੂ ਨੂੰ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

READ ALSO : BIG NEWS : ਜਲੰਧਰ ਅਦਾਲਤ ਦਾ ਵੱਡਾ ਹੁਕਮ: 4 ਨਾਮੀ ਡਾਕਟਰਾਂ ਤੇ 1CA ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼

ਇਸ ਘਟਨਾ ਦੀ ਨਿੰਦਾ ਕਰਦਿਆਂ ਮੋਗਾ ਹਲਕੇ ਦੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਕਿਹਾ ਕਿ ਉਹ ਪਿਛਲੇ ਛੇ ਮਹੀਨਿਆਂ ਤੋਂ ਪੁਲਿਸ ਪ੍ਰਸ਼ਾਸਨ ਕੋਲ ਨਰਿੰਦਰਪਾਲ ਸਿੰਘ ਸਿੱਧੂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕਰ ਰਹੇ ਸਨ, ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਇਨਸਾਫ਼ ਨਾ ਦਿੱਤਾ ਗਿਆ, ਤਾਂ ਕਾਂਗਰਸ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਫਿਲਹਾਲ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸ਼ਹਿਰ ਵਿੱਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

VD : ਸ਼ਹੀਦੀ ਸਭਾ ਦੇ ਪ੍ਰਬੰਧਾਂ ਸਬੰਧੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਨੇ ਦਿੱਤੀ ਜਾਣਕਾਰੀ

Major firing incident in Moga

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.