skip to content

Last Updated: November 28, 2026

Dainik Savera Times Logo

ਮੋਗਾ-ਜ਼ੀਰਾ ਮੁੱਖ ਮਾਰਗ ’ਤੇ ਮਜ਼ਦੂਰਾਂ ’ਤੇ ਗੋਲੀਬਾਰੀ, ਇੱਕ ਗੰਭੀਰ ਜ਼ਖਮੀ

10 February 2026 ਅੱਪਡੇਟ ਕੀਤਾ ਗਿਆ

ਮੋਗਾ-ਜ਼ੀਰਾ ਮੁੱਖ ਮਾਰਗ ’ਤੇ ਮਜ਼ਦੂਰਾਂ ’ਤੇ ਗੋਲੀਬਾਰੀ, ਇੱਕ ਗੰਭੀਰ ਜ਼ਖਮੀ

ਮੋਗਾ-ਜ਼ੀਰਾ ਮੁੱਖ ਮਾਰਗ ’ਤੇ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਮੋਟਰਸਾਈਕਲ ’ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਕੰਮ ਤੋਂ ਵਾਪਸ ਆ ਰਹੇ ਮਜ਼ਦੂਰਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਇੱਕ ਮਜ਼ਦੂਰ ਗੰਭੀਰ ਜ਼ਖਮੀ ਹੋ ਗਿਆ ਹੈ।

ਜਾਣਕਾਰੀ ਮੁਤਾਬਕ ਜ਼ਖਮੀ ਮਜ਼ਦੂਰ ਇਲਾਕੇ ਦੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਹੈ। ਰੋਜ਼ਾਨਾ ਦੀ ਤਰ੍ਹਾਂ, ਜਦੋਂ ਉਹ ਆਪਣੀ ਡਿਊਟੀ ਖਤਮ ਕਰਕੇ ਫੈਕਟਰੀ ਤੋਂ ਵਾਪਸ ਘਰ ਜਾ ਰਿਹਾ ਸੀ, ਤਾਂ ਰਸਤੇ ਵਿੱਚ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੇ ਉਸਨੂੰ ਨਿਸ਼ਾਨਾ ਬਣਾਇਆ। ਹਮਲਾਵਰਾਂ ਨੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਆਂ ਚਲਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।

READ ALSO : ਹਰਮੀਤ ਸਿੰਘ ਪਠਾਨਮਾਜਾਰਾ ਨੂੰ ਵੱਡੀ ਰਾਹਤ, ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ FIR ਅਤੇ ਸਬੰਧਤ ਮਾਮਲੇ ਰੱਦ

Firing on workers on Moga-Zira main road, one seriously injured

ਗੋਲੀਬਾਰੀ ਦੌਰਾਨ ਜ਼ਖਮੀ ਹੋਏ ਮਜ਼ਦੂਰ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਹਮਲੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਦੂਜੇ ਪਾਸੇ, ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

BREAKING : ਜਲੰਧਰ ਦੇ ਲਤੀਫਪੁਰਾ ਵਿੱਚ ਨਗਰ ਨਿਗਮ ਨੇ ਕੀਤੀ ਕਾਰਵਾਈ; ਕਬਜ਼ੇ ਹਟਾਉਣ ਲਈ JCBs ਅਤੇ ਭਾਰੀ ਪੁਲਿਸ ਤਹਿਨਾਤ

 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.