Site icon Dainik Savera Punjab

BREAKING : 15 ਅਗਸਤ ਤੋਂ ਪਹਿਲਾਂ ਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਦੇ ਸਖ਼ਤ ਪ੍ਰਬੰਧ

bomb-threat-three-schools-ludhiana-city-panic

bomb-threat-three-schools-ludhiana-city-panic

Firozpur Court Bomb Threat : ਪੰਜਾਬ ’ਚ ਸਕੂਲਾਂ ਅਤੇ ਕੋਰਟ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੇ ਚੱਲਦੇ ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਕੋਰਟ ਕੰਪਲੈਕਸ ਵਿੱਚ ਸੁਰੱਖਿਆ ਟੀਮਾਂ ਵੱਲੋਂ ਜਾਂਚ

ਮਿਲੀ ਜਾਣਕਾਰੀ ਮੁਤਾਬਿਕ ਕੋਰਟ ਕੰਪਲੈਕਸ ਵਿੱਚ ਸੁਰੱਖਿਆ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਲਈ ਵੀ ਤਫ਼ਤੀਸ਼ ਜਾਰੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਧਮਕੀ ਕਿਸ ਵੱਲੋਂ ਦਿੱਤੀ ਗਈ ਅਤੇ ਇਸ ਦੇ ਪਿੱਛੇ ਕੀ ਕਾਰਨ ਹੈ। ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕੀਤੀ ਜਾ ਰਹੀ ਹੈ।

ਜ਼ੀਰਾ ਕੋਰਟ ਕੰਪਲੈਕਸ ’ਚ ਦਹਿਸ਼ਤ ਦਾ ਮਾਹੌਲ

ਦੂਜੇ ਪਾਸੇ ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਧਮਕੀ ਮਿਲਣ ਮਗਰੋਂ ਹੁਣ ਜ਼ੀਰਾ ਕੋਰਟ ਕੰਪਲੈਕਸ ’ਚ ਈਮੇਲ ਆਉਣ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਐਸਐਚਓ ਜਸਵਿੰਦਰ ਸਿੰਘ ਬਰਾੜ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਸੀ ਧਮਕੀ

ਕਾਬਿਲੇਗੌਰ ਹੈ ਕਿ ਬੀਤੇ ਦਿਨ ਚੰਡੀਗੜ੍ਹ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਦੱਸ ਦੇਈਏ ਕਿ ਕਾਰਮਲ ਕਾਨਵੈਂਟ ਸਕੂਲ, ਸੈਕਟਰ 9ਬੀ, ਸੇਂਟ ਜੌਹਨਜ਼ ਹਾਈ ਸਕੂਲ, ਸੈਕਟਰ 26, ਸੈਕਰਡ ਹਾਰਟ ਸੀਨੀਅਰ, ਸੈਕੰਡਰੀ ਸਕੂਲ, ਸੈਕਟਰ 26, ਸੇਂਟ ਸਟੀਫਨਜ਼ ਸਕੂਲ, ਸੈਕਟਰ 45ਬੀ ਤੇ ਵਿਵੇਕ ਹਾਈ ਸਕੂਲ, ਸੈਕਟਰ-38 ਦੇ ਨਾਂ ਸ਼ਾਮਲ ਸਨ।

bomb-threat-three-schools-ludhiana-city-panic
Exit mobile version