
Punjab floods : Firozpur ‘ਚ ਹੜ੍ਹ ਪੀੜਤਾਂ ਲਈ ਲਗਾਇਆ ਗਿਆ ਮੈਡੀਕਲ ਕੈਂਪ,ਲੋਕਾਂ ਨੂੰ ਮਿਲੀਆਂ ਦਵਾਈਆਂਹੜ੍ਹ ਦੀ ਮਾਰ ਝੱਲ ਚੁੱਕੇ ਲੋਕਾਂ ਲਈ ਪਾਣੀ ਘਟਣ ਨਾਲ ਕੁਝ ਰਾਹਤ ਮਿਲੀ ਹੈ, ਪਰ ਹੁਣ ਬਿਮਾਰੀਆਂ ਦਾ ਖਤਰਾ ਵੱਧ ਰਿਹਾ ਹੈ। ਖਾਸ ਕਰਕੇ ਐਲਰਜੀ ਦੀ ਬਿਮਾਰੀ ਪਿੰਡਾਂ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਇਸੇ ਲਈ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੈਂਪ ਲਗਾ ਕੇ ਲੋਕਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੈਂਪਾਂ ਵਿੱਚ ਪਹੁੰਚੇ ਲੋਕਾਂ ਨੇ ਦੱਸਿਆ ਕਿ ਐਲਰਜੀ ਕਾਰਨ ਉਹ ਕਾਫ਼ੀ ਪਰੇਸ਼ਾਨ ਹਨ, ਪਰ ਇੱਥੋਂ ਮਿਲ ਰਹੀਆਂ ਦਵਾਈਆਂ ਨਾਲ ਉਨ੍ਹਾਂ ਨੂੰ ਕੁਝ ਰਾਹਤ ਮਿਲ ਰਹੀ ਹੈ। ਹੜ੍ਹਾਂ ਕਾਰਨ ਉਨ੍ਹਾਂ ਦੀਆਂ ਫਸਲਾਂ ਅਤੇ ਘਰ ਤਬਾਹ ਹੋ ਚੁੱਕੇ ਹਨ, ਅਤੇ ਹੁਣ ਬਿਮਾਰੀਆਂ ਨੇ ਲੋਕਾਂ ਨੂੰ ਘੇਰ ਲਿਆ ਹੈ, ਜਿਸ ਕਰਕੇ ਉਹ ਕੈਂਪਾਂ ਵਿੱਚ ਆ ਕੇ ਰਾਹਤ ਲੈ ਰਹੇ ਹਨ।
मेष: दिन शुभ रहेगा...