
Firozpur : ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਖੇਡ ਗਰਾਊਂਡਾਂ ਨਾਲ ਜੋੜਨ ਦੇ ਮਕਸਦ ਨਾਲ ਅੱਜ ਫਿਰੋਜ਼ਪੁਰ ਵਿੱਚ ਸਕੂਲੀ ਖੇਡ ਐਥਲੈਟਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਸਕੂਲੀ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਵਿਧਾਇਕ ਰਜਨੀਸ਼ ਦਇਆ ਵੀ ਪਹੁੰਚੇ, ਜਿਨ੍ਹਾਂ ਨੇ ਬੱਚਿਆਂ ਦਾ ਮਨੋਬਲ ਵਧਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ, ਅਤੇ ਇਹ ਮੁਕਾਬਲੇ ਇਸ ਗੱਲ ਦਾ ਸਬੂਤ ਹਨ ਕਿ ਬੱਚੇ ਆਪਣਾ ਹੁਨਰ ਖੇਡਾਂ ਰਾਹੀਂ ਬਖੂਬੀ ਦਿਖਾ ਰਹੇ ਹਨ।