Punjab News
Punjab News

Police Success : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਲਗਾਤਾਰ ਵੱਡੀਆਂ ਸਫਲਤਾਵਾਂ ਮਿਲ ਰਹੀਆਂ ਹਨ। ਹਾਲੀਆ ਹੜ੍ਹਾਂ ਦਾ ਫਾਇਦਾ ਚੁੱਕਦੇ ਹੋਏ ਨਸ਼ਾ ਤਸਕਰ ਤਸਕਰੀ ਦੀਆਂ ਨਾਪਾਕ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਸਨ, ਪਰ ਪੁਲਿਸ ਦੀ ਚੁਸਤ ਤਿਆਰੀ ਕਾਰਨ ਉਹਨਾਂ ਦੇ ਇਰਾਦੇ ਨਾਕਾਮ ਰਹੇ।
ਅੱਜ ਫਿਰੋਜ਼ਪੁਰ ਪੁਲਿਸ ਨੇ ਵੱਖ-ਵੱਖ ਕਾਰਵਾਈਆਂ ਦੌਰਾਨ 9 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈ ਅੱਗੇ ਵਧਾਈ ਜਾ ਰਹੀ ਹੈ।