
ਨਵੀਂ ਦਿੱਲੀ: ਭਾਰਤੀ ਫੌਜ ਨੇ ਰੱਖਿਆ ਖੇਤਰ ਵਿੱਚ ਸਵਦੇਸ਼ੀਕਰਨ ਨੂੰ ਵਧਾਵਾ ਦਿੰਦਿਆਂ ਪਾਕਿਸਤਾਨ ਅਤੇ ਚੀਨ ਨਾਲ ਲੱਗਦੀਆਂ ਸਰਹੱਦਾਂ ‘ਤੇ ਹਵਾਈ ਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ‘ਅਨੰਤ ਸ਼ਾਸਤਰ’ ਮਿਜ਼ਾਈਲ ਪ੍ਰਣਾਲੀ ਦੀਆਂ 5 ਤੋਂ 6 ਰੈਜੀਮੈਂਟਾਂ ਦੀ ਖਰੀਦ ਲਈ ਟੈਂਡਰ ਜਾਰੀ ਕੀਤਾ ਹੈ। ਇਹ ਮਿਜ਼ਾਈਲ ਪ੍ਰਣਾਲੀ DRDO ਵੱਲੋਂ ਤਿਆਰ ਕੀਤੀ ਗਈ ਹੈ ਅਤੇ ਪਹਿਲਾਂ ਇਸਨੂੰ “ਤੇਜ਼ ਪ੍ਰਤੀਕਿਰਿਆ ਸਤ੍ਹਾ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਪ੍ਰਣਾਲੀ” ਵਜੋਂ ਜਾਣਿਆ ਜਾਂਦਾ ਸੀ।
ਭਾਰਤੀ ਫੌਜ ਨੇ ਇਸ ਪ੍ਰਣਾਲੀ ਦੀ ਖਰੀਦ ਲਈ ਸਰਕਾਰੀ ਕੰਪਨੀ BEL ਨੂੰ ਟੈਂਡਰ ਜਾਰੀ ਕੀਤਾ ਹੈ। ਇਸ ਪ੍ਰੋਜੈਕਟ ਦੀ ਲਾਗਤ ਲਗਭਗ ₹30,000 ਕਰੋੜ ਹੋਣ ਦੀ ਉਮੀਦ ਹੈ, ਜੋ ਕਿ ਫੌਜ ਦੀ Army Air Defence (AAD) ਯੂਨਿਟ ਨੂੰ ਹੋਰ ਮਜ਼ਬੂਤ ਬਣਾਏਗਾ। AAD ਨੇ “ਆਪ੍ਰੇਸ਼ਨ ਸਿੰਦੂਰ” ਦੌਰਾਨ ਪਾਕਿਸਤਾਨੀ ਡਰੋਨ ਹਮਲਿਆਂ ਨੂੰ ਰੋਕਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।