ਨਵੀਂ ਦਿਲੀ: ਮੈਕਸੀਕੋ ਦੇ ਕੇਂਦਰੀ ਹਿੱਸੇ ਵਿੱਚ ਸੋਮਵਾਰ ਨੂੰ ਇੱਕ ਭਿਆਨਕ ਹਵਾਈ ਹਾਦਸਾ ਵਾਪਰਿਆ। ਸੈਨ ਮਾਟੇਓ ਐਟੈਂਕੋ ਖੇਤਰ ਵਿੱਚ ਇੱਕ ਛੋਟਾ ਪ੍ਰਾਈਵੇਟ ਜਹਾਜ਼ ਐਮਰਜੈਂਸੀ ਲੈਂਡਿੰਗ ਦੌਰਾਨ ਕ੍ਰੈਸ਼ ਹੋ ਗਿਆ ਜਿਸ ਕਾਰਨ ਘੱਟੋ-ਘੱਟ ਸੱਤ ਲੋਕਾਂ ਦੀ ਜਾਨ ਗਈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਪਾਇਲਟ ਨੇ ਜਹਾਜ਼ ਨੂੰ ਇੱਕ ਖਾਲੀ ਫੁੱਟਬਾਲ ਮੈਦਾਨ ‘ਤੇ ਉਤਾਰਨ ਦੀ ਕੋਸ਼ਿਸ਼ ਕੀਤੀ ਪਰ ਜਹਾਜ਼ ਨੇੜੇ ਦੀ ਉਦਯੋਗਿਕ ਇਮਾਰਤ ਦੀ ਲੋਹੇ ਦੀ ਛੱਤ ਨਾਲ ਟਕਰਾ ਗਿਆ। ਟੱਕਰ ਤੋਂ ਤੁਰੰਤ ਬਾਅਦ ਜਹਾਜ਼ ਵਿੱਚ ਭਿਆਨਕ ਅੱਗ ਲੱਗ ਗਈ ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ।
ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (16-12-2025) ਅੰਮ੍ਰਿਤਸਰ ਤੋਂ।
ਜਾਣਕਾਰੀ ਅਨੁਸਾਰ ਇਹ ਜਹਾਜ਼ ਅਕਾਪੁਲਕੋ ਸ਼ਹਿਰ ਤੋਂ ਉਡਾਣ ਭਰ ਕੇ ਆ ਰਿਹਾ ਸੀ। ਮੈਕਸੀਕੋ ਸਟੇਟ ਸਿਵਲ ਪ੍ਰੋਟੈਕਸ਼ਨ ਦੇ ਕੋਆਰਡੀਨੇਟਰ ਐਡਰੀਅਨ ਹਰਨਾਂਡੇਜ਼ ਨੇ ਦੱਸਿਆ ਕਿ ਜਹਾਜ਼ ਵਿੱਚ ਕੁੱਲ ਦਸ ਲੋਕ ਸਵਾਰ ਸਨ ਜਿਨ੍ਹਾਂ ਵਿੱਚ ਅੱਠ ਯਾਤਰੀ ਅਤੇ ਦੋ ਕਰੂ ਮੈਂਬਰ ਸ਼ਾਮਲ ਸਨ। ਹੁਣ ਤੱਕ ਮਲਬੇ ਵਿੱਚੋਂ ਸੱਤ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਜਦਕਿ ਬਾਕੀ ਲੋਕਾਂ ਦੀ ਭਾਲ ਲਈ ਰੈਸਕਿਊ ਕਾਰਜ ਜਾਰੀ ਹੈ।
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਹਾਜ਼ ਵਿੱਚ ਤਕਨੀਕੀ ਖਰਾਬੀ ਆ ਗਈ ਸੀ ਜਿਸ ਕਾਰਨ ਪਾਇਲਟ ਨੇ ਐਮਰਜੈਂਸੀ ਲੈਂਡਿੰਗ ਦੀ ਕੋਸ਼ਿਸ਼ ਕੀਤੀ। ਪਰ ਜਹਾਜ਼ ਸਹੀ ਥਾਂ ਉਤਰ ਨਹੀਂ ਸਕਿਆ ਅਤੇ ਇਮਾਰਤ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਪੂਰਾ ਜਹਾਜ਼ ਅੱਗ ਦੇ ਗੋਲੇ ਵਿੱਚ ਤਬਦੀਲ ਹੋ ਗਿਆ। ਸੈਨ ਮਾਟੇਓ ਐਟੈਂਕੋ ਦੀ ਮੇਅਰ ਆਨਾ ਮੁਨਿਜ ਨੇ ਦੱਸਿਆ ਕਿ ਅੱਗ ਦੇ ਖਤਰੇ ਨੂੰ ਦੇਖਦੇ ਹੋਏ ਕਰੀਬ 130 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਮਥੁਰਾ ਵਿੱਚ ਸੜਕ ਹਾਦਸਾ — ਅੱਗ ਦੇ ਗੋਲੇ ਬਣੇ ਵਾਹਨ, ਸੌ ਤੋਂ ਵੱਧ ਜ਼ਖਮੀ
ਦਮਕਲ ਵਿਭਾਗ ਅਤੇ ਐਂਬੂਲੈਂਸ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਹਾਲਾਤ ‘ਤੇ ਕਾਬੂ ਪਾਇਆ। ਅਧਿਕਾਰੀ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਐਮਰਜੈਂਸੀ ਲੈਂਡਿੰਗ ਦੀ ਲੋੜ ਕਿਉਂ ਪਈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਹ ਸਪਸ਼ਟ ਹੋਵੇਗਾ ਕਿ ਹਾਦਸਾ ਤਕਨੀਕੀ ਖਾਮੀ ਖਰਾਬ ਮੌਸਮ ਜਾਂ ਮਨੁੱਖੀ ਗਲਤੀ ਕਾਰਨ ਵਾਪਰਿਆ। ਮ੍ਰਿਤਕਾਂ ਦੀ ਪਛਾਣ ਦੀ ਪ੍ਰਕਿਰਿਆ ਵੀ ਜਾਰੀ ਹੈ।

मेष: दिन शुभ रहेगा...