Punjab News
Punjab News

Punjab News : ਜੰਮੂ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਅਬਜ਼ਰਵਰ ਵਿਕਾਰ ਰਸੂਲ ਵਾਣੀ ਸ਼੍ਰੀ ਮੁਕਤਸਰ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨੇ ਕਾਂਗਰਸ ਵਰਕਰਾਂ ਨਾਲ ਨਿੱਜੀ ਰਿਜੋਰਟ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਵਾਣੀ ਨੇ ਵਰਕਰਾਂ ਨੂੰ ਵੱਖ-ਵੱਖ ਕਮਰਿਆਂ ਵਿੱਚ ਬੁਲਾ ਕੇ ਗੱਲਬਾਤ ਕੀਤੀ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸੁਝਾਅ ਲਏ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਅੰਦਰਲੀ ਗੁੱਟਬਾਜ਼ੀ ਨੂੰ ਖਤਮ ਕਰਨਾ ਸਭ ਤੋਂ ਵੱਡੀ ਜ਼ਰੂਰਤ ਹੈ, ਤਾਂ ਜੋ ਸੰਗਠਨ ਹੋਰ ਮਜ਼ਬੂਤ ਬਣ ਸਕੇ।