Site icon Dainik Savera Punjab

ਬ੍ਰੇਕਿੰਗ: ਗੁਰਦਾਸਪੁਰ ਵਿੱਚ ਸਾਬਕਾ ਵਿਧਾਇਕ ਦੇ ਪੋਤੇ ਤੇ ਤਾਂਬੜਤੋੜ ਫਾਈਰਿੰਗ , ਹਾਲਤ ਗੰਭੀਰ

PUNJAB DESK : ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਅਣਪਛਾਤੇ ਬਾਈਕ ਸਵਾਰਾਂ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਘੁੰਮਣ ਦੇ ਪੋਤੇ ਪਹਿਲਜੀਤ ਸਿੰਘ ‘ਤੇ ਗੋਲੀਆਂ ਚਲਾਈਆਂ। ਹਮਲੇ ਵਿੱਚ ਪਹਿਲਜੀਤ ਸਿੰਘ ਨੂੰ ਤਿੰਨ ਗੋਲੀਆਂ ਲੱਗੀਆਂ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਸੂਤਰਾਂ ਅਨੁਸਾਰ, ਪਹਿਲਜੀਤ ਸਿੰਘ ਆਪਣੇ ਖੇਤ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਬਾਈਕ ‘ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ, ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

READ ALSO : ਮੋਹਾਲੀ ਦੇ 34 ਪਿੰਡਾਂ ਨੂੰ ਰੂਪਨਗਰ ਜ਼ਿਲ੍ਹੇ ਵਿੱਚ ਮਿਲਾਉਣ ਦਾ ਸਖ਼ਤ ਵਿਰੋਧ ਕਰ ਰਹੇ ਲੋਕ

ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਹਮਲਾ ਕਿਸ ਕਾਰਨ ਹੋਇਆ। ਪੁਲਿਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਹਮਲੇ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

VD : Phagwara bandh: Shiv Sena ਆਗੂ ਤੇ ਪੁੱਤਰ ਹਮਲੇ ਮਾਮਲੇ ‘ਚ ਦੁਕਾਨਾਂ ਬੰਦ

Exit mobile version