Site icon Dainik Savera Punjab

Big Breaking: ਗਿ. ਰਘਬੀਰ ਸਿੰਘ ਵੱਲੋਂ ਬਾਦਲ ਪਰਿਵਾਰ ‘ਤੇ ਪਾਵਨ ਸਰੂਪ ਮਾਮਲੇ ਵਿੱਚ ਵੱਡੇ ਇਲਜ਼ਾਮ

ਪੰਜਾਬੀ ਜਥੇਦਾਰ ਅਤੇ ਸਮਾਜਿਕ ਆਗੂ ਗਿਆਨੀ ਰਘਬੀਰ ਸਿੰਘ ਨੇ ਅੱਜ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਬਾਦਲ ਪਰਿਵਾਰ ਖ਼ਿਲਾਫ਼ ਸਖ਼ਤ ਇਲਜ਼ਾਮ ਲਗਾਏ। ਉਨ੍ਹਾਂ ਨੇ SGPC ਦੇ ਅੰਦਰ ਚੱਲ ਰਹੇ ਕਥਿਤ ਭ੍ਰਿਸ਼ਟਾਚਾਰ ਅਤੇ ਮਾੜੇ ਵਰਤਾਰੇ ਦੀਆਂ ਪਰਤਾਂ ਖੋਲ੍ਹਦੀਆਂ ਅਤੇ ਕਈ ਵੱਡੇ ਖੁਲਾਸੇ ਕੀਤੇ।

ਗਿਆਨੀ ਰਘਬੀਰ ਸਿੰਘ ਨੇ ਦੋਸ਼ ਲਾਇਆ ਕਿ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਗਿਆ। ਗੁਰੂ ਘਰਾਂ ਵਿੱਚ ਅਖੰਡ ਪਾਠ ਸਾਹਿਬ ਕਰਵਾਉਣ ਲਈ ਸ਼ਰਧਾਲੂਆਂ ਤੋਂ 5-5 ਲੱਖ ਰੁਪਏ ਤੱਕ ਦੀ ਭੇਟਾ ਮੰਗੀ ਜਾ ਰਹੀ ਹੈ। ਇਸਦੇ ਨਾਲ ਹੀ ਗੁਰੂ ਘਰਾਂ ਦੀਆਂ ਕੀਮਤੀ ਜ਼ਮੀਨਾਂ ਵੇਚ ਕੇ ਪੈਸੇ ਨਿੱਜੀ ਜੇਬਾਂ ਵਿੱਚ ਪਾਏ ਜਾ ਰਹੇ ਹਨ। ਉਨ੍ਹਾਂ ਨੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਮੁੜ ਚੁੱਕਦੇ ਹੋਏ ਪੁੱਛਿਆ ਕਿ ਇਹ ਸਰੂਪ ਆਖ਼ਰ ਕਿੱਥੇ ਗਏ।

ਜਥੇਦਾਰ ਨੇ ਸਪੱਸ਼ਟ ਕੀਤਾ ਕਿ ਉਹ 2 ਦਸੰਬਰ ਵਾਲੇ ਹੁਕਮਨਾਮੇ ਤੋਂ ਇੱਕ ਇੰਚ ਵੀ ਪਿੱਛੇ ਨਹੀਂ ਹਟਣਗੇ ਅਤੇ ਪੰਥਕ ਹਿੱਤਾਂ ਲਈ ਲੋੜ ਪਈ ਤਾਂ ਉਹ ਸਰਬੱਤ ਖਾਲਸਾ ਸੱਦਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਨੇ ਬਾਦਲ ਪਰਿਵਾਰ ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਸੰਸਥਾ ਨੂੰ ਨਿੱਜੀ ਹਿੱਤਾਂ ਲਈ ਵਰਤਿਆ ਗਿਆ ਹੈ।

 

READ ALSO :PHHC ਨੇ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਲਈ ਨਵੇਂ ਸਿਰੇ ਤੋਂ ਖਤਰੇ ਦਾ ਮੁਲਾਂਕਣ ਕਰਨ ਦੇ ਦਿੱਤੇ ਹੁਕਮ

ਗਿਆਨੀ ਰਘਬੀਰ ਸਿੰਘ ਨੇ SGPC ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਮਾੜੇ ਵਰਤਾਰੇ ਲਈ ਉੱਚ ਲੀਡਰਸ਼ਿਪ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਦੁਹਰਾਇਆ। ਇਸ ਪ੍ਰੈਸ ਕਾਨਫਰੰਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਿੱਚ ਭਾਜੜਾਂ ਪੈ ਗਈਆਂ ਹਨ। ਗਿਆਨੀ ਰਘਬੀਰ ਸਿੰਘ ਦਾ ਇਹ ਐਲਾਨ ਸਿੱਖ ਸੰਗਤ ਲਈ ਹੈਰਾਨੀਜਨਕ ਮੰਨਿਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਨੇ ਸਿੱਧੇ ਤੌਰ ‘ਤੇ ਸਿਸਟਮ ਦੇ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ।

CM Mann ਹੁਣ ਤੰਦਰੁਸਤ ਕੱਲ੍ਹ ਪਹੁੰਚਣਗੇ ਕਿਲ੍ਹਾ ਰਾਏਪੁਰ, Baltej Pannu ਨੇ ਦਿੱਤੀ ਪੂਰੀ ਜਾਣਕਾਰੀ

Exit mobile version