
Gandhi Jayanti : ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜਯੰਤੀ ਮੌਕੇ ਸਾਬਕਾ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਅੱਜ ਅਸੀਂ ਜੋ ਅਜਾਦੀ ਦਾ ਮਾਣ ਮਹਿਸੂਸ ਕਰ ਰਹੇ ਹਾਂ, ਉਹ ਸਿਰਫ ਮਹਾਤਮਾ ਜੀ ਦੀ ਹੀ ਦੇਣ ਹੈ। ਉਨ੍ਹਾਂ ਨੇ ਅਹਿੰਸਾ ਦਾ ਪਾਠ ਸਿਖਾਉਂਦਿਆਂ ਅੰਗਰੇਜ਼ਾਂ ਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ।