skip to content

Last Updated: November 27, 2026

Dainik Savera Times Logo

ਸ਼ਰਮਨਾਕ ਹਰਕਤ! ਸੱਤਵੀਂ ਜਮਾਤ ਦੀ ਨਾਬਾਲਗ ਨਾਲ ਗੈਂਗਰੇਪ, 5 ਅਧਿਆਪਕ ਗ੍ਰਿਫਤਾਰ

22 February 2026 ਅੱਪਡੇਟ ਕੀਤਾ ਗਿਆ

ਸ਼ਰਮਨਾਕ ਹਰਕਤ! ਸੱਤਵੀਂ ਜਮਾਤ ਦੀ ਨਾਬਾਲਗ ਨਾਲ ਗੈਂਗਰੇਪ, 5 ਅਧਿਆਪਕ ਗ੍ਰਿਫਤਾਰ

ਓਡੀਸ਼ਾ ਦੇ ਕੇਂਦਰਾਪਾੜਾ ਜ਼ਿਲ੍ਹੇ ਦੇ ਇੱਕ ਨਿੱਜੀ ਅੰਗਰੇਜ਼ੀ ਮੀਡੀਅਮ ਸਕੂਲ ਵਿੱਚ ਸੱਤਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨਾਲ ਕਥਿਤ ਤੌਰ ’ਤੇ ਲੰਬੇ ਸਮੇਂ ਤੱਕ ਜਬਰ ਜਨਾਹ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਪੰਜ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ, ਇਹ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਪੀੜਤਾ ਨੇ ਪਿਛਲੇ ਮਹੀਨੇ ਆਪਣੀ ਮਾਂ ਨੂੰ ਸਾਰੀ ਘਟਨਾ ਬਾਰੇ ਦੱਸਿਆ। ਇਸ ਤੋਂ ਬਾਅਦ ਪਰਿਵਾਰ ਨੇ 18 ਫਰਵਰੀ ਨੂੰ ਬਾਲ ਭਲਾਈ ਕਮੇਟੀ (ਸੀਡਬਲਯੂਸੀ) ਕੋਲ ਸ਼ਿਕਾਇਤ ਦਰਜ ਕਰਵਾਈ। ਬਾਲ ਭਲਾਈ ਕਮੇਟੀ ਦੀ ਮੈਂਬਰ ਸਵਾਗਤਿਕਾ ਪਾਤਰਾ ਦੇ ਅਨੁਸਾਰ, ਸ਼ਿਕਾਇਤ ਮਿਲਣ ਤੋਂ ਬਾਅਦ ਟੀਮ ਨੇ ਸਕੂਲ ਦਾ ਦੌਰਾ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੁਲਿਸ ਨੇ ਪੋਕਸੋ ਐਕਟ ਅਤੇ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ।

ਪੁਲਿਸ ਦੀ ਕਾਰਵਾਈ

ਕੇਂਦਰਾਪਾੜਾ ਦੇ ਪੁਲਿਸ ਸੁਪਰਡੈਂਟ ਸਿਧਾਰਥ ਕਟਾਰੀਆ ਨੇ ਦੱਸਿਆ ਕਿ ਪੀੜਤਾ ਦਾ ਬਿਆਨ ਦਰਜ ਕਰਕੇ ਐਫਆਈਆਰ ਵਿੱਚ ਨਾਮਜ਼ਦ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਐਸਪੀ ਨੇ ਕਿਹਾ ਕਿ ਇਹ ਬਹੁਤ ਸੰਵੇਦਨਸ਼ੀਲ ਮਾਮਲਾ ਹੈ ਅਤੇ ਮਹਿਲਾ ਅਪਰਾਧ ਸੈੱਲ ਸਮੇਤ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਜਾਂਚ ਦੀ ਨਿਗਰਾਨੀ ਕਰ ਰਹੀ ਹੈ।

READ ALSO : Hardeep Singh Nijjar ਹੱਤਿਆ ਮਾਮਲਾ: ਕੈਨੇਡਾ ਸਰਕਾਰ ਨੇ ਜਾਣਕਾਰੀ ਗੁਪਤ ਰੱਖਣ ਲਈ ਅਦਾਲਤ ਦਾ ਦਰਵਾਜ਼ਾ ਖਟਖਟਾਇਆ

ਪੁਲਿਸ ਸੂਤਰਾਂ ਅਨੁਸਾਰ, ਮਾਮਲੇ ਵਿੱਚ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਜਾਂਚ ਡੂੰਘਾਈ ਨਾਲ ਕੀਤੀ ਜਾ ਰਹੀ ਹੈ।

ਪਰਿਵਾਰ ਦੇ ਗੰਭੀਰ ਦੋਸ਼

ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਵਿਦਿਆਰਥਣ ਨਾਲ ਇੱਕ ਸਾਲ ਤੋਂ ਵੱਧ ਸਮੇਂ ਤੱਕ ਵਾਰ-ਵਾਰ ਜਬਰ ਜਨਾਹ ਕੀਤਾ ਗਿਆ। ਇਹ ਵੀ ਕਿਹਾ ਗਿਆ ਹੈ ਕਿ ਇੱਕ ਮਹਿਲਾ ਅਧਿਆਪਕਾ ਸਮੇਤ ਕੁਝ ਹੋਰ ਲੋਕ ਦੋਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਦੋਸ਼ੀਆਂ ਵੱਲੋਂ ਪੀੜਤਾ ਨੂੰ ਘਟਨਾ ਬਾਰੇ ਕਿਸੇ ਨੂੰ ਨਾ ਦੱਸਣ ਲਈ ਧਮਕੀਆਂ ਦੇਣ ਦੇ ਵੀ ਆਰੋਪ ਲਗਾਏ ਗਏ ਹਨ।

ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਨੂੰ ਘਟਨਾ ਬਾਰੇ ਸੂਚਿਤ ਕੀਤਾ ਸੀ, ਪਰ ਉਨ੍ਹਾਂ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਦੂਜੇ ਪਾਸੇ, ਸਕੂਲ ਪ੍ਰਿੰਸੀਪਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਇਸ ਬਾਰੇ ਉਸ ਸਮੇਂ ਪਤਾ ਲੱਗਿਆ ਜਦੋਂ ਪਰਿਵਾਰ ਨੇ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੀੜਤ ਵਿਦਿਆਰਥਣ ਨੂੰ ਕਾਨੂੰਨੀ ਅਤੇ ਮਨੋਵਿਗਿਆਨਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

Geeta Zaildar ਨੂੰ ਆਪਣੀ ਗ਼ਲਤੀ ਦਾ ਹੋਇਆ ਅਹਿਸਾਸ ਦੁਕਾਨਦਾਰ ਤੋਂ ਮੰਗੀ ਮੁਆਫ਼ੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.