Last Updated: November 26, 2026

Dainik Savera Times Logo

PUNJAB : ਹੁਸ਼ਿਆਰਪੁਰ ’ਚ ਅਵਾਰਾ ਕੁੱਤਿਆਂ ਦਾ ਕਹਿਰ ; ਹੁਣ 8 ਸਾਲਾਂ ਬੱਚੀ ਨੂੰ ਨੋਚ-ਨੋਚ ਖਾਧਾ, ਹੋਈ ਦਰਦਨਾਕ ਮੌਤ

6 May 2026 ਅੱਪਡੇਟ ਕੀਤਾ ਗਿਆ

PUNJAB : ਹੁਸ਼ਿਆਰਪੁਰ ’ਚ ਅਵਾਰਾ ਕੁੱਤਿਆਂ ਦਾ ਕਹਿਰ ; ਹੁਣ 8 ਸਾਲਾਂ ਬੱਚੀ ਨੂੰ ਨੋਚ-ਨੋਚ ਖਾਧਾ, ਹੋਈ ਦਰਦਨਾਕ ਮੌਤ

Punjab News : ਪੰਜਾਬ ’ਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਜਿਸ ਕਾਰਨ ਪ੍ਰਸ਼ਾਸਨ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਇਨ੍ਹਾਂ ਅਵਾਰਾ ਕੁੱਤਿਆਂ ਦੇ ਕਾਰਨ ਕਈ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਇਸੇ ਤਰ੍ਹਾਂ ਦਾ ਤਾਜਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਜ਼ਿਲ੍ਹੇ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਖਰਲ ਖ਼ੁਰਦ ’ਚ 8 ਸਾਲਾਂ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਆਪਣਾ ਸ਼ਿਕਾਰ ਬਣਾਇਆ। ਜਿਸਦੀ ਦਰਦਨਾਕ ਮੌਤ ਹੋ ਗਈ।

Mohali : ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਦੇ ਨੇੜੇ ਸੜਕ ’ਤੇ ਖਿਲਾਰੇ ਗੁਟਕਾ ਸਾਹਿਬ ਦੇ ਅੰਗ ; ਲੋਕਾਂ ਨੇ ਕੀਤੀ ਨਾਅਰੇਬਾਜ਼ੀ

ਦੱਸਿਆ ਜਾ ਰਿਹਾ ਹੈ ਕਿ ਸਵੇਰੇ ਅੱਠ ਵਜੇ 8 ਸਾਲਾ ਸਲੋਨੀ ਆਪਣੇ ਘਰੋਂ ਬਾਹਰ ਨਿਕਲੀ ਸੀ ਅਤੇ ਰਸਤੇ ’ਚ ਉਸ ਨੂੰ ਅਵਾਰਾ ਕੁੱਤਿਆਂ ਨੇ ਘੇਰ ਲਿਆ ਅਤੇ ਉਸਨੂੰ ਨੋਚ ਨੋਚ ਕੇ ਖਾਧਾ। ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਜਦੋਂ ਬੱਚੀ ਦੇ ਘਰ ਵਾਲਿਆਂ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਬੱਚੀ ਰਸਤੇ ’ਚ ਪਈ ਹੋਈ ਮਿਲੀ। ਜਿਸ ਨੂੰ ਤੁਰੰਤ ਹਸਪਤਾਲ ਲੈ ਕੇ ਜਾਇਆ ਗਿਆ। ਪਰ ਹਸਪਤਾਲ ’ਚ ਡਾਕਟਰਾਂ ਨੂੰ ਬੱਚੀ ਨੂੰ ਮ੍ਰਿਤ ਐਲਾਨ ਦਿੱਤਾ। ਦੂਜੇ ਪਾਸੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.