Last Updated: November 24, 2026

Dainik Savera Times Logo

PUNJAB : 20 ਸਾਲਾਂ ਲੜਕੀ ਦੀ ਥਾਣੇ ’ਚ ਮੌਤ ; ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ’ਤੇ ਲਾਏ ਇਲਜ਼ਾਮ, ਜਾਣੋ ਕੀ ਹੈ ਪੂਰਾ ਮਾਮਲਾ

10 August 2026 ਅੱਪਡੇਟ ਕੀਤਾ ਗਿਆ

PUNJAB : 20 ਸਾਲਾਂ ਲੜਕੀ ਦੀ ਥਾਣੇ ’ਚ ਮੌਤ ; ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ’ਤੇ ਲਾਏ ਇਲਜ਼ਾਮ, ਜਾਣੋ ਕੀ ਹੈ ਪੂਰਾ ਮਾਮਲਾ

Girl Dies in Police Station : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਲਸੀਆਂ ਕਲਾਂ ਵਿੱਚ ਬੀਤੇ ਦਿਨੀਂ ਹੋਏ ਕਤਲ ਦੇ ਮਾਮਲੇ ਵਿੱਚ ਗ੍ਰਿਫ਼ਤਾਰ 20 ਸਾਲਾਂ ਲੜਕੀ ਰਾਜਬੀਰ ਕੌਰ ਦੀ ਥਾਣੇ ਦੇ ਬਾਥਰੂਮ ਚੋਂ ਲਾਸ਼ ਬਰਾਮਦ ਹੋਈ ਹੈ। ਪੁਲਿਸ ਮੁਤਾਬਿਕ ਉਕਤ ਲੜਕੀ ਵੱਲੋਂ ਬਾਥਰੂਮ ’ਚ ਆਪਣੀ ਚੂੰਨੀ ਦੇ ਨਾਲ ਫਾਹਾ ਲਿਆ ਗਿਆ ਹੈ। ਘਟਨਾ ਤੋਂ ਬਾਅਦ ਮਾਮਲੇ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਜਾਣੋ ਕੀ ਹੈ ਪੂਰਾ ਮਾਮਲਾ

ਦੱਸ ਦਈਏ ਕਿ ਪਿੰਡ ਕਲਸੀਆਂ ਕਲਾਂ ’ਚ ਘਰੇਲੂ ਝਗੜਾ ਹੋਣ ਦੇ ਚੱਲਦੇ ਇੱਕ ਧਿਰ ਵੱਲੋਂ ਦੂਜੀ ਧਿਰ ’ਤੇ ਇੱਟਾਂ ਰੋੜਿਆਂ ਨਾਲ ਹਮਲਾ ਕੀਤਾ ਗਿਆ ਸੀ। ਇਸੇ ਦੌਰਾਨ ਇੱਕ ਵਿਅਕਤੀ ਦੇ ਸਿਰ ’ਤੇ ਇੱਟ ਵੱਜਣ ਕਾਰਨ ਮੌਤ ਹੋ ਜਾਂਦੀ ਹੈ। ਮ੍ਰਿਤਕ ਦੀ ਉਮਰ 70 ਸਾਲ ਸੀ। ਇਸ ਮਾਮਲੇ ’ਚ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਹਮਲਾਵਰ ਪਰਿਵਾਰ ਦੇ ਕੁਝ ਵਿਅਕਤੀਆਂ ਤੇ ਇੱਕ ਲੜਕੀ ਰਾਜਬੀਰ ਕੌਰ ਜਿਸਦੀ ਉਮਰ 20 ਸਾਲ ਹੈ ਖਿਲਾਫ ਮਾਮਲਾ ਦਰਜ ਕੀਤਾ ਜਾਂਦਾ ਹੈ। ਇਨ੍ਹਾਂ ਨੂੰ ਪੁਲਿਸ ਹਿਰਾਸਤ ’ਚ ਰੱਖਿਆ ਗਿਆ ਸੀ। ਜਿਸ ਦੀ ਹੁਣ ਮੌਤ ਹੋ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ।

ਪੀੜਤ ਪਰਿਵਾਰ ਨੇ ਪੁਲਿਸ ’ਤੇ ਲਗਾਏ ਇਲਜ਼ਾਮ

ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ’ਤੇ ਡੂੰਘੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਲੜਕੀ ਦੇ ਨਾਲ ਜਰੂਰੀ ਕੁਝ ਗਲਤ ਹੋਇਆ ਹੈ। ਪਰ ਉਹ ਆਪ ਅਜਿਹਾ ਕੁਝ ਨਹੀਂ ਸਕਦੀ ਹੈ। ਉਨ੍ਹਾਂ ਨੂੰ ਬੀਤੇ 4 ਦਿਨਾਂ ਤੋਂ ਮਿਲਣ ਵੀ ਨਹੀਂ ਦਿੱਤਾ ਜਾ ਰਿਹਾ ਸੀ ਅਤੇ ਹੁਣ ਅਜਿਹੀ ਜਾਣਕਾਰੀ ਮਿਲੀ ਹੈ। ਜਿਸ ਦੇ ਚੱਲਦੇ ਪੀੜਤ ਪਰਿਵਾਰ ਵੱਲੋਂ ਇਨਾਸਫ ਦੀ ਗੁਹਾਰ ਲਗਾਈ ਗਈ ਹੈ।

ਕਿਸੇ ਵੀ ਤਰ੍ਹਾਂ ਦਾ ਨਹੀਂ ਕੀਤਾ ਟਾਰਚਰ- ਥਾਣਾ ਮੁਖੀ

ਇਸ ਮੌਕੇ ਥਾਣਾ ਮੁਖੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੜਕੀ ਨੇ ਕਿਹਾ ਸੀ ਕਿ ਉਹ ਵਾਸ਼ਰੂਮ ਜਾ ਰਹੀ ਹੈ ਪਰ ਉਨ੍ਹਾਂ ਨੂੰ ਕੀ ਪਤਾ ਸੀ ਉਸ ਵੱਲੋਂ ਖੁਦਕੁਸ਼ੀ ਕਰ ਲਈ ਜਾਵੇਗੀ। ਜੋ ਵੀ ਮਾਮਲਾ ਸਾਹਮਣੇ ਆਇਆ ਹੈ ਉਸ ’ਤੇ ਬਣਦੀ ਕਾਰਵਾਈ ਅਤੇ ਜਾਂਚ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.