Last Updated: November 28, 2026

Dainik Savera Times Logo

ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ’ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਨੂੰ ਗਾਜ਼ੀਆਬਾਦ ਪੁਲਿਸ ਨੇ ਕੀਤਾ ਗ੍ਰਿਫ਼ਤਾਰ

24 January 2026 ਅੱਪਡੇਟ ਕੀਤਾ ਗਿਆ

ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ’ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਨੂੰ ਗਾਜ਼ੀਆਬਾਦ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Golden Temple Controversy : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਨੂੰ ਗਾਜ਼ੀਆਬਾਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕੁੱਝ ਨਹਿੰਗ ਜਥੇਬੰਦੀਆਂ ਵੀ ਗਾਜ਼ੀਆਬਾਦ ਪੁਲਿਸ ਥਾਣੇ ਪਹੁੰਚੀਆਂ ਹਨ ਅਤੇ ਪੰਜਾਬ ਪੁਲਿਸ ਆਰੋਪੀ ਸੁਬਹਾਨ ਰੰਗਰੀਜ਼ ਨੂੰ ਜਲਦ ਪੰਜਾਬ  ਲਿਆ ਸਕਦੀ ਹੈ। ਦਰਅਸਲ ‘ਚ ਕੁਝ ਨਿਹੰਗ ਸਿੱਖਾਂ ਨੇ ਗਾਜ਼ੀਆਬਾਦ ਪੁਲਿਸ ਸਟੇਸ਼ਨ ਵਿੱਚ ਨੌਜਵਾਨ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਇਹ ਕਾਰਵਾਈ ਹੋਈ ਹੈ।

ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਬੇਅਦਬੀ ਕਰਨ ਵਾਲੇ ਨੌਜਵਾਨ ਵਿਰੁੱਧ ਐਫਆਈਆਰ ਦਰਜ ਕਰਵਾਈ ਹੈ। ਸ਼੍ਰੋਮਣੀ ਕਮੇਟੀ ਦੇ ਅਨੁਸਾਰ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਨੌਜਵਾਨ ਮੱਥਾ ਟੇਕਣ ਨਹੀਂ ਬੇਅਦਬੀ ਦੇ ਇਰਾਦੇ ਨਾਲ ਆਇਆ ਸੀ। ਉਹ ਸ੍ਰੀ ਹਰਿਮੰਦਰ ਸਾਹਿਬ ਵਿੱਚ ਲਗਭਗ 20 ਮਿੰਟ ਰਿਹਾ ਪਰ ਉਸਨੇ ਮੱਥਾ ਨਹੀਂ ਟੇਕਿਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ’ਚ ਪਿਛਲੇ ਦਿਨੀਂ ਇਕ ਮੁਸਲਮਾਨ ਨੌਜਵਾਨ ਵੱਲੋਂ ਵਜ਼ੂ ਕੀਤੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਤੋਂ ਬਾਅਦ ਪੈਦਾ ਹੋਏ ਵਿਵਾਦ ਤੋਂ ਬਾਅਦ ਨੌਜਵਾਨ ਨੇ ਆਖਿਰਕਾਰ ਮੁਆਫ਼ੀ ਮੰਗ ਲਈ ਸੀ ਪਰ ਸਿੱਖ ਭਾਈਚਾਰਾ ਉਸ ਦੀਆਂ ਕਾਰਵਾਈਆਂ ਤੋਂ ਨਾਖੁਸ਼ ਹੈ।

ਪਿਓ ਬਣਿਆ ਹੈਵਾਨ, 50 ਤਕ ਗਿਣਤੀ ਨਾ ਲਿਖਣ ‘ਤੇ ਸਾਢੇ ਚਾਰ ਸਾਲ ਦੀ ਮਾਸੂਮ ਧੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਵਿਵਾਦਾਂ ‘ਚ ਘਿਰ ਗਈ ਸੀ। ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੰਪਲੈਕਸ ‘ਚ ਯੋਗਾ ਕਰਨ ਲਈ ਅਰਚਨਾ ਕਾਫੀ ਟ੍ਰੋਲ ਹੋਈ ਸੀ। ਕਈ ਲੋਕਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਸਨ। ਜਿਵੇਂ ਹੀ ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਦੀ ਅਰਚਨਾ ਦੀ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਲੋਕਾਂ ਨੇ ਉਸ ਦੀ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ ਸੀ।

USA : ਭਾਰਤੀ ਔਰਤ ਸਮੇਤ ਚਾਰ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ; ਅਲਮਾਰੀ ‘ਚ ਲੁਕੇ ਬੱਚੇ, ਸ਼ੱਕੀ ਵਿਅਕਤੀ ਗ੍ਰਿਫ਼ਤਾਰ

19 ਜੂਨ 2024 ਨੂੰ ਅਰਚਨਾ ਇੱਕ ਐਵਾਰਡ ਸਮਾਗਮ ‘ਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੀ ਸੀ। ਅਰਚਨਾ ਨੂੰ ਯੋਗ ਅਤੇ ਸਿਹਤ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਇਹ ਪੁਰਸਕਾਰ ਦਿੱਤਾ ਗਿਆ। 21 ਜੂਨ ਨੂੰ ਯੋਗ ਦਿਵਸ ਮੌਕੇ ਅਰਚਨਾ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਗਈ ਸੀ। ਇਸ ਦੌਰਾਨ ਅਰਚਨਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਯੋਗਾ ਕਰਦੇ ਹੋਏ ਫੋਟੋਸ਼ੂਟ ਕਰਵਾਇਆ। ਜਿਵੇਂ ਹੀ ਅਰਚਨਾ ਨੇ ਇਹ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀਆਂ ਤਾਂ ਹਰ ਪਾਸੇ ਹਲਚਲ ਮਚ ਗਈ। SGPC ਨੇ ਅਰਚਨਾ ਖਿਲਾਫ ਐਫ.ਆਈ.ਆਰ. ਦਰਜ ਕਰਵਾਈ ਸੀ। ਪੁਲਿਸ ਨੇ ਅਰਚਨਾ ਖ਼ਿਲਾਫ਼ 295 ਏ ਤਹਿਤ ਮਾਮਲਾ ਦਰਜ ਕਰ ਲਿਆ ਸੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.