Last Updated: November 7, 2026

Dainik Savera Times Logo

ਗੋਲਡੀ ਬਰਾੜ ਨੂੰ ਭਗੌੜਾ ਘੋਸ਼ਿਤ ਕਰਨ ਦੀ ਤਿਆਰੀ, NIA ਅਦਾਲਤ ਦਾ 30 ਦਿਨਾਂ ਦਾ ਅਲਟੀਮੇਟਮ

8 January 2026 ਅੱਪਡੇਟ ਕੀਤਾ ਗਿਆ

ਗੋਲਡੀ ਬਰਾੜ ਨੂੰ ਭਗੌੜਾ ਘੋਸ਼ਿਤ ਕਰਨ ਦੀ ਤਿਆਰੀ, NIA ਅਦਾਲਤ ਦਾ 30 ਦਿਨਾਂ ਦਾ ਅਲਟੀਮੇਟਮ

ਚੰਡੀਗੜ੍ਹ ਦੀ ਰਾਸ਼ਟਰੀ ਜਾਂਚ ਏਜੰਸੀ (NIA) ਦੀ ਵਿਸ਼ੇਸ਼ ਅਦਾਲਤ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਸਤਵਿੰਦਰ ਸਿੰਘ ਉਰਫ਼ ਗੋਲਡੀ ਬਰਾੜ ਨੂੰ ਭਗੌੜਾ ਘੋਸ਼ਿਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ਦੇ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਅਦਾਲਤ ਨੇ ਗੋਲਡੀ ਬਰਾੜ ਨੂੰ 30 ਦਿਨਾਂ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਭਾਰਤੀ ਸੁਰੱਖਿਆ ਜ਼ਾਬਤਾ 2023 ਦੀ ਧਾਰਾ 84 ਤਹਿਤ ਇਹ ਕਾਰਵਾਈ ਕਰਦਿਆਂ ਵਿਸ਼ੇਸ਼ ਜੱਜ ਭਾਵਨਾ ਜੈਨ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਗੋਲਡੀ ਬਰਾੜ ਅਦਾਲਤ ਵਿੱਚ ਹਾਜ਼ਰ ਨਹੀਂ ਹੁੰਦਾ, ਤਾਂ ਉਸਨੂੰ ਭਗੌੜਾ ਐਲਾਨ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਉਸ ਖ਼ਿਲਾਫ਼ ਨਾ-ਜ਼ਮਾਨਤੀ ਵਾਰੰਟ ਜਾਰੀ ਹੋ ਚੁੱਕੇ ਹਨ।

ਜਾਂਚ ਮੁਤਾਬਕ, ਗੋਲਡੀ ਬਰਾੜ ਨੇ ਫਿਰੌਤੀ ਦੀ ਮੰਗ ਪੂਰੀ ਨਾ ਹੋਣ ’ਤੇ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੀ ਕੋਠੀ ’ਤੇ ਫਾਇਰਿੰਗ ਕਰਵਾਈ ਸੀ। ਇਸ ਮਾਮਲੇ ਵਿੱਚ NIA ਵੱਲੋਂ ਹੁਣ ਤੱਕ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਕੇਸ ਦੀ ਅਗਲੀ ਸੁਣਵਾਈ 27 ਫਰਵਰੀ ਨੂੰ ਨਿਧਾਰਤ ਕੀਤੀ ਗਈ ਹੈ।

READ ALSO : ਅੰਮ੍ਰਿਤਸਰ: ਟਾਹਲੀ ਵਾਲਾ ਚੌਂਕ ‘ਚ ਮੁਰੰਮਤ ਅਧੀਨ ਚਾਰ ਮੰਜ਼ਿਲਾਂ ਇਮਾਰਤ ਢਹਿ ਢੇਰੀ,ਮਚੀ ਹਫੜਾ-ਤਫੜੀ

ਇਸ ਤੋਂ ਇਲਾਵਾ, 20 ਜਨਵਰੀ 2024 ਨੂੰ ਚੰਡੀਗੜ੍ਹ ਵਿੱਚ ਇੱਕ ਵਪਾਰੀ ਦੇ ਅਗਵਾ ਦਾ ਮਾਮਲਾ ਵੀ ਗੋਲਡੀ ਬਰਾੜ ਦੇ ਖ਼ਿਲਾਫ਼ ਦਰਜ ਕੀਤਾ ਗਿਆ ਸੀ, ਜਿਸਨੂੰ 8 ਮਾਰਚ 2024 ਨੂੰ NIA ਨੇ ਆਪਣੇ ਹੱਥ ਵਿੱਚ ਲੈ ਲਿਆ। ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਵੀ ਮੰਨਿਆ ਜਾਂਦਾ ਹੈ। ਕੇਂਦਰ ਸਰਕਾਰ ਉਸਨੂੰ ਪਹਿਲਾਂ ਹੀ ਅੱਤਵਾਦੀ ਘੋਸ਼ਿਤ ਕਰ ਚੁੱਕੀ ਹੈ ਅਤੇ ਦੱਸਿਆ ਜਾਂਦਾ ਹੈ ਕਿ ਉਹ ਇਸ ਵੇਲੇ ਕੈਨੇਡਾ ਵਿੱਚ ਰਹਿ ਰਿਹਾ ਹੈ।

ਗੋਲਡੀ ਬਰਾੜ ਖ਼ਿਲਾਫ਼ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 120B (ਅਪਰਾਧਿਕ ਸਾਜ਼ਿਸ਼), 336 (ਜਾਨ ਜਾਂ ਨਿੱਜੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣਾ), 384 (ਜਬਰਦਸਤੀ) ਅਤੇ 506 (ਅਪਰਾਧਿਕ ਧਮਕੀ) ਦੇ ਨਾਲ-ਨਾਲ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਵੀ ਕੇਸ ਦਰਜ ਹਨ।

ਜੇਕਰ ਗੋਲਡੀ ਬਰਾੜ ਨਿਰਧਾਰਤ ਸਮੇਂ ਅੰਦਰ ਅਦਾਲਤ ਵਿੱਚ ਪੇਸ਼ ਨਹੀਂ ਹੁੰਦਾ, ਤਾਂ ਕਾਨੂੰਨ ਅਨੁਸਾਰ ਉਸਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

Big Breaking: ਨਿੱਜੀ ਰੰਜਿਸ਼ ਕਾਰਨ 20 ਸਾਲਾ ਨੌਜਵਾਨ ਬੁਢਲਾਡਾ ਬੱਸ ਸਟੈਂਡ ‘ਤੇ ਕਤਲ

Preparations to declare Goldie Brar a fugitive, NIA court issues 30-day ultimatum

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.