ਗੁਰਦਾਸਪੁਰ ਸ਼ਹਿਰ ਵਿੱਚ ਸਵੇਰੇ ਇੱਕ ਚੌਕਾਉਣ ਵਾਲੀ ਲੁੱਟ ਦੀ ਘਟਨਾ ਸਾਹਮਣੇ ਆਈ। ਜਾਣਕਾਰੀ ਅਨੁਸਾਰ, ਕੁਝ ਅਣਪਛਾਤੇ ਲੁਟੇਰੇ ਇੱਕ ਸੁਨਿਆਰੇ ਦੇ ਘਰ ਵਿੱਚ ਦਾਖ਼ਲ ਹੋਏ ਅਤੇ ਹਥਿਆਰਾਂ ਦੀ ਨੋਕ ’ਤੇ ਪੂਰੇ ਪਰਿਵਾਰ ਨੂੰ ਬੰਨ੍ਹ ਕੇ ਘਰ ਵਿੱਚੋਂ ਨਕਦੀ ਅਤੇ ਕੀਮਤੀ ਗਹਿਣੇ ਲੁੱਟ ਕੇ ਫਰਾਰ ਹੋ ਗਏ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਬੇਚੈਨੀ ਦਾ ਮਾਹੌਲ ਬਣ ਗਿਆ ਹੈ।
ਕੈਨੇਡਾ ’ਚ ਨੈਂਸੀ ਗਰੇਵਾਲ ਦਾ ਘਰ ਸੀਲ—ਆਖ਼ਿਰ ਪੁਲਿਸ ਨੇ ਕਿਹੜਾ ਵੱਡਾ ਕਦਮ ਚੁੱਕਿਆ?
ਮਿਲੀ ਜਾਣਕਾਰੀ ਮੁਤਾਬਕ, ਇਹ ਲੁੱਟ ਦੀ ਵਾਰਦਾਤ ਸਵੇਰੇ ਕਰੀਬ 8 ਵਜੇ ਵਾਪਰੀ, ਜਦੋਂ ਘਰ ਦੇ ਮੈਂਬਰ ਆਪਣੀ ਰੋਜ਼ਾਨਾ ਦੀ ਤਿਆਰੀ ਵਿੱਚ ਮਸ਼ਗੂਲ ਸਨ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀ ਅਚਾਨਕ ਘਰ ਵਿੱਚ ਦਾਖ਼ਲ ਹੋਏ। ਹਥਿਆਰ ਦਿਖਾ ਕੇ ਉਨ੍ਹਾਂ ਨੇ ਪਰਿਵਾਰ ਨੂੰ ਡਰਾ ਦਿੱਤਾ ਅਤੇ ਸਾਰੇ ਮੈਂਬਰਾਂ ਨੂੰ ਇਕੱਠੇ ਬੰਨ੍ਹ ਦਿੱਤਾ।
ਪਰਿਵਾਰਕ ਮੈਂਬਰਾਂ ਦੇ ਦਾਅਵੇ ਅਨੁਸਾਰ, ਲੁਟੇਰੇ ਨਿਹੰਗ ਸਿੰਘਾਂ ਦੇ ਬਾਣੇ ਵਿੱਚ ਘਰ ਵਿੱਚ ਦਾਖ਼ਲ ਹੋਏ ਸਨ। ਉਨ੍ਹਾਂ ਨੇ ਘਰ ਦੀ ਤਲਾਸ਼ੀ ਲੈ ਕੇ ਨਕਦੀ ਅਤੇ ਕੀਮਤੀ ਗਹਿਣੇ ਸਮੇਤ ਲਗਭਗ 3 ਕਰੋੜ ਰੁਪਏ ਦਾ ਸਮਾਨ ਲੁੱਟ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ।
