ਸਰਕਾਰੀ ਕਰਮਚਾਰੀਆਂ ਅਤੇ ਬੱਚਿਆ ਦੇ ਲਈ ਖੁਸ਼ੀ ਦੀ ਖ਼ਬਰ ਹੈ।ਪੰਜਾਬ ਸਰਕਾਰ ਨੇ 8 ਅਕਤੂਬਰ ਨੂੰ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਜਿਸ ਅਧੀਨ ਸਾਰੇ ਸਰਕਾਰੀ ਦਫ਼ਤਰ , ਸਕੂਲ ਕਾਲਜ ਬੰਦ ਰਹਿਣਗੇ। ਦੱਸ ਦਈਏ ਕਿ 8 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੂਰਬ ਦੇ ਸਬੰਧ ਵਿੱਚ ਜਨਤਕ ਪੱਧਰ ‘ਤੇ ਇਹ ਛੁੱਟੀ ਐਲਾਨੀ ਗਈ ਹੈ। ਸਿੱਖਾ ਦੇ ਚੌਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 8 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਇਆ ਜਾਵੇਗਾ।
ਇਸ ਤੇਂ ਪਹਿਲਾ 2 ਅਕਤੂਬਰ ਨੂੰ ਗਾਂਧੀ ਜਯੰਤੀ ਅਤੇ ਦੁਸਹਿਰਾ ਇਕੱਠੇ ਆ ਰਹੇ ਹਨ ਇਸ ਦੀ ਵੀ ਛੁੱਟੀ ਰਹੇਗੀ।






