skip to content

Last Updated: August 12, 2026

Dainik Savera Times Logo

ਅੱਜ ਦਾ ਹੁਕਮਨਾਮਾ (16 ਅਕਤੂਬਰ 2025) ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ

10 months ਪਹਿਲਾ

ਅੰਮ੍ਰਿਤਸਰ: ਅੱਜ ਦਾ ਹੁਕਮਨਾਮਾ (16 ਅਕਤੂਬਰ 2025) ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਸੋਰਠਿ ਰਾਗ ਵਿੱਚ ਸ੍ਰੀ ਗੁਰੂ ਅਮਰਦਾਸ ਜੀ ਵਲੋਂ ਉਚਾਰਿਆ ਗਿਆ ਹੈ। ਇਸ ਸ਼ਬਦ ਵਿੱਚ ਗੁਰੂ ਸਾਹਿਬ ਜੀ ਭਗਤਾਂ ਦੀ ਮਹਿਮਾ ਅਤੇ ਪ੍ਰਭੂ ਦੀ ਰੱਖਿਆ ਦੀ ਗੱਲ ਕਰਦੇ ਹਨ। ਗੁਰੂ ਜੀ ਆਖਦੇ ਹਨ ਕਿ ਪ੍ਰਭੂ ਸਦਾ ਤੋਂ ਹੀ ਆਪਣੇ ਭਗਤਾਂ ਦੀ ਰੱਖਿਆ ਕਰਦਾ ਆ ਰਿਹਾ ਹੈ। ਜਿਵੇਂ ਉਸ ਨੇ ਪ੍ਰਹਿਲਾਦ ਦੀ ਰੱਖਿਆ ਕੀਤੀ ਸੀ ਅਤੇ ਹਰਣਾਖਸ ਨੂੰ ਮਾਰਿਆ ਸੀ, ਤਿਵੇਂ ਹਰਿ ਜੀਉ ਆਪਣੇ ਸੇਵਕਾਂ ਦੀ ਲਾਜ ਰੱਖਦਾ ਹੈ। ਜੋ ਗੁਰਮੁਖ ਬਣਦੇ ਹਨ ਉਹ ਸਤਿਗੁਰ ਦੇ ਬਚਨ ਅਨੁਸਾਰ ਚਲਦੇ ਹਨ ਨਾਮ ਜਪਦੇ ਹਨ ਅਤੇ ਆਤਮਕ ਅਮਨ ਪ੍ਰਾਪਤ ਕਰਦੇ ਹਨ। ਉਨ੍ਹਾਂ ਨੂੰ ਜਮਾਂ ਦਾ ਡਰ ਨਹੀਂ ਹੁੰਦਾ ਕਿਉਂਕਿ ਉਨ੍ਹਾਂ ਦੇ ਹਿਰਦੇ ਵਿੱਚ ਹਰਿ ਨਾਮ ਵੱਸਦਾ ਹੈ।

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥
ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥
ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥
ਹਰਿ ਜੀ ਏਹ ਤੇਰੀ ਵਡਿਆਈ ॥
ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥
ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥
ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥
ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥
ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥
ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥
ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥
ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥
ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥
ਜਿਸ ਨੋ ਤੂ ਆਪਿ ਦਿਖਾਏ ਸੋਈ ਪ੍ਰਭੁ ਜਾਣੈ ਦਾਤਾ ॥
ਨਾਨਕ ਗੁਰਮੁਖਿ ਨਾਮੁ ਧਿਆਈਐ ਹਰਿ ਜੀਉ ਭਗਤ ਵਛਲੁ ਭਗਤਾ ਕਾ ਰਖਵਾਲਾ ॥੪॥੧॥੩੯॥

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.