Site icon Dainik Savera Punjab

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਨੇ ਮਹਾ ਸ਼ਿਵਰਾਤਰੀ ਦੀਆਂ ਦਿੱਤੀਆ ਵਧਾਈਆਂ

ਅੱਜ ਪੂਰੇ ਦੇਸ਼ ਭਰ ’ਚ ਮਹਾ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਮੰਦਿਰਾਂ ’ਚ ਭਗਤ ਭਗਵਾਨ ਸ਼ਿਵ ਦੀ ਪੂਜਾ ਕਰ ਰਹੇ ਹਨ ਅਤੇ “ਬਮ-ਬਮ ਭੋਲੇ ਨਾਥ” ਦੇ ਜੈਕਾਰੇ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ।ਮਹਾਸ਼ਿਵਰਾਤਰੀ ਦੇ ਸ਼ੁੱਭ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਤੇ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਪੂਰੇ ਦੇਸ਼ ਵਾਸੀਆਂ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।

ਸੁਖਬੀਰ ਸਿੰਘ ਬਾਦਲ ਨੇ ਫੇਸਬੁੱਕ ’ਤੇ ਪੋਸਟ ਕਰਦਿਆਂ ਲਿਖਿਆ: “ਮਹਾਸ਼ਿਵਰਾਤਰੀ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਭਗਵਾਨ ਸ਼ਿਵ ਤੁਹਾਡੇ ਅਤੇ ਤੁਹਾਡੇ ਪਰਿਵਾਰ ਤੇ ਹਮੇਸ਼ਾ ਮਿਹਰ ਭਰਿਆ ਹੱਥ ਰੱਖਣ।”

READ ALSO : ਲੁਧਿਆਣਾ: ‘ਡੌਨੀ ਬਾਲ’ ਦੇ ਫੋਨ ਤੋਂ ਬਾਅਦ ਸਕੂਲ ਮਾਲਕ ਦੇ ਪਰਿਵਾਰ ਨੂੰ ਮਾਰਨ ਦੀ ਧਮਕੀ

https://x.com/officeofssbadal/status/2022897819166871557?s=20

ਸਾਂਸਦ ਹਰਸਿਮਰਤ ਕੌਰ ਬਾਦਲ ਨੇ ਵੀ ਵਧਾਈ ਦਿੱਤਿਆਂ ਫੇਸਬੁੱਕ ’ਤੇ ਕਿਹਾ: “ਆਪ ਸਭ ਨੂੰ ਮਹਾਂ ਸ਼ਿਵਰਾਤਰੀ ਦੇ ਪਾਵਨ ਤਿਉਹਾਰ ਦੀਆਂ ਬਹੁਤ-ਬਹੁਤ ਮੁਬਾਰਕਾਂ। ਭਗਵਾਨ ਸ਼ਿਵ ਜੀ ਦੀ ਅਪਾਰ ਕਿਰਪਾ ਨਾਲ ਆਪ ਸਭ ਦੇ ਜੀਵਨ ਵਿੱਚ ਖੁਸ਼ੀਆਂ, ਪਿਆਰ ਅਤੇ ਤੰਦਰੁਸਤੀ ਬਣੀ ਰਹੇ।”

https://x.com/HarsimratBadal_/status/2022898311792046426?s=20

ਦੱਸ ਦੇਈਏ ਕਿ ਮਹਾਸ਼ਿਵਰਾਤਰੀ ਨੂੰ ਹਿੰਦੂ ਧਰਮ ਦੇ ਸਭ ਤੋਂ ਪਵਿੱਤਰ ਤਿਉਹਾਰਾਂ ਵਿੱਚੋਂ ਇਕ ਮੰਨਿਆ ਜਾਂਦਾ ਹੈ। ਇਸ ਦਿਨ ਸ਼ਿਵ ਪਰਿਵਾਰ ਦੀ ਪੂਜਾ ਕਰਨ ਨਾਲ ਘਰ, ਪਰਿਵਾਰ ਅਤੇ ਜੀਵਨ ‘ਚ ਸਕਾਰਾਤਮਕ ਅਸੀਸਾਂ ਮਿਲਦੀਆਂ ਹਨ। ਮੰਨਿਆ ਜਾਂਦਾ ਹੈ ਕਿ ਇਸ ਖਾਸ ਮੌਕੇ ‘ਤੇ ਭਗਵਾਨ ਸ਼ਿਵ ਨੂੰ ਉਨ੍ਹਾਂ ਦੇ ਮਨਪਸੰਦ ਭੇਟ ਚੜ੍ਹਾਉਣ ਨਾਲ ਉਹ ਖੁਸ਼ ਹੋ ਜਾਂਦੇ ਹਨ, ਅਤੇ ਇਹ ਖੁਸ਼ੀ, ਸ਼ਾਂਤੀ, ਖੁਸ਼ਹਾਲੀ ਅਤੇ ਇੱਛਾਵਾਂ ਦੀ ਪੂਰਤੀ ਲਿਆਉਂਦਾ ਹੈ।

ਮਹਾਂ ਸ਼ਿਵਰਾਤਰੀ ‘ਤੇ ਸ਼ਿਵਾਲਾ ਬਾਗ਼ ਭਾਈਆਂ ‘ਚ ਭਗਤਾਂ ਦੀ ਭੀੜ

Exit mobile version