skip to content

Last Updated: November 22, 2026

Dainik Savera Times Logo

Big Breaking : ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ‘ਤੇ ਤਾਬੜਤੋੜ ਗੋਲੀਬਾਰੀ, ਸਾਹਮਣੇ ਆਈ CCTV ਫੁਟੇਜ

13 September 2026 ਅੱਪਡੇਟ ਕੀਤਾ ਗਿਆ

Big Breaking : ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ‘ਤੇ ਤਾਬੜਤੋੜ ਗੋਲੀਬਾਰੀ, ਸਾਹਮਣੇ ਆਈ CCTV ਫੁਟੇਜ

Gulab Sidhu House Firing : ਬਰਨਾਲਾ ਦੇ ਜੱਦੀ ਪਿੰਡ ਫਰਵਾਹੀ ‘ਚ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ‘ਤੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਬਾਰੀ ਕੀਤੀ। ਇਹ ਘਟਨਾ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਕਰੀਬ 1:30 ਤੋਂ 2 ਵਜੇ ਦੇ ਵਿਚਕਾਰ ਵਾਪਰੀ ਦੱਸੀ ਜਾ ਰਹੀ ਹੈ। ਹਮਲਾਵਰਾਂ ਨੇ ਘਰ ‘ਤੇ ਕਈ ਰਾਊਂਡ ਫਾਇਰ ਕੀਤੇ ਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।

ਗੋਲੀਬਾਰੀ ਦੀ ਇਸ ਘਟਨਾ ‘ਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਹਾਲਾਂਕਿ, ਗੋਲੀਬਾਰੀ ਕਾਰਨ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ, ਘਰ ਦੇ ਗੇਟ ‘ਤੇ ਕਈ ਗੋਲੀਆਂ ਦੇ ਨਿਸ਼ਾਨ ਮਿਲੇ ਹਨ । ਘਟਨਾ ਦੇ ਸਮੇਂ ਗਾਇਕ ਗੁਲਾਬ ਸਿੱਧੂ ਘਰ ‘ਚ ਮੌਜੂਦ ਨਹੀਂ ਸਨ। ਪਰਿਵਾਰਕ ਮੈਂਬਰਾਂ ਮੁਤਾਬਕ, ਉਹ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕਲ ਸ਼ੋਅ ਤੇ ਪ੍ਰੋਗਰਾਮਾਂ ਲਈ ਵਿਦੇਸ਼ ਗਏ ਹੋਏ ਹਨ।

ਸੀਸੀਟੀਵੀ ਵੀਡੀਓ ਆਈ ਸਾਹਮਣੇ
ਗੁਲਾਬ ਸਿੱਧੂ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆ ਰਹੀ ਹੈ। ਵੀਡੀਓ ਇੱਕ ਮੋਟਰਸਾਈਕਲ ‘ਤੇ ਤਿੰਨ ਬਦਮਾਸ਼ ਸਵਾਰ ਦਿਖਾਈ ਦੇ ਰਹੇ ਹਨ। ਇਸ ਦੌਰਾਨ ਉਹ ਗੁਲਾਬ ਸਿੱਧੂ ਦੇ ਘਰ ਬਾਹਰ ਮੋਟਰਸਾਈਕਲ ਖੜ੍ਹਾ ਕਰਦੇ ਹਨ ਤੇ ਕਈ ਰਾਊਂਡ ਫਾਇਰਿੰਗ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਜਾਂਦੇ ਹਨ।

ਪਹਿਲਾਂ ਵੀ ਮਿਲ ਚੁੱਕੀਆਂ ਸਨ ਧਮਕੀਆਂ
ਦੱਸਿਆ ਜਾ ਰਿਹਾ ਹੈ ਕਿ ਗੁਲਾਬ ਸਿੱਧੂ ਨੂੰ ਕੁਝ ਸਮਾਂ ਪਹਿਲਾਂ ਕਥਿਤ ਤੌਰ ‘ਤੇ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਇਸ ਕਾਰਨ ਗੋਲੀਬਾਰੀ ਦੀ ਘਟਨਾ ਨੂੰ ਉਨ੍ਹਾਂ ਨੂੰ ਪਹਿਲਾਂ ਮਿਲੀਆਂ ਧਮਕੀਆਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਇਸ ਗੋਲੀਬਾਰੀ ਪਿੱਛੇ ਅਸਲ ਕਾਰਨ ਕੀ ਹੈ ਤੇ ਹਮਲਾਵਰ ਕੌਣ ਸਨ, ਇਸ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.