ਗੁਰਦਾਸਪੁਰ: ਗੁਰਦਾਸਪੁਰ ਵਿੱਚ ਦਿਨ ਦਿਹਾੜੇ ਹੋਈ ਕਰੋੜਾਂ ਦੀ ਲੁੱਟ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਪ੍ਰਗਤੀ ਦਰਜ ਕੀਤੀ ਹੈ। ਵਾਰਦਾਤ ਨਾਲ ਸੰਬੰਧਿਤ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਲਗਭਗ 1 ਕਰੋੜ 85 ਲੱਖ ਰੁਪਏ ਦੀ ਨਕਦੀ ਅਤੇ ਸੋਨਾ ਬਰਾਮਦ ਕੀਤਾ ਗਿਆ ਹੈ। ਪੁਲਿਸ ਜਲਦੀ ਹੀ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਬਾਰੇ ਹੋਰ ਜਾਣਕਾਰੀ ਸਾਂਝੀ ਕਰੇਗੀ।
breaking: ਬਲੈਕ ਵਿੱਚ ਸਿਲੰਡਰ ਵੇਚਣ ਵਾਲਿਆਂ ਲਈ ਵੱਡੀ ਚੇਤਾਵਨੀ—ਸਰਕਾਰ ਨੇ ਕੱਸਿਆ ਸ਼ਿਕੰਜਾ
ਮਿਲੀ ਜਾਣਕਾਰੀ ਅਨੁਸਾਰ, ਦੋਸ਼ੀਆਂ ਕੋਲੋਂ ਕਰੀਬ 1 ਕਿਲੋ ਸੋਨਾ ਅਤੇ 32 ਲੱਖ ਰੁਪਏ ਨਕਦ ਬਰਾਮਦ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਨਾਲ ਹੋਰ ਮਹੱਤਵਪੂਰਨ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ।
ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਰਾਜਬੀਰ ਸਿੰਘ ਉਰਫ਼ ਰਾਜਾ, ਬਲਵਿੰਦਰ ਸਿੰਘ ਉਰਫ਼ ਬੂਟਾ, ਸਿਮਰਨਜੀਤ ਸਿੰਘ ਸੀਮਾ ਅਤੇ ਕੁਲਬੀਰ ਸਿੰਘ ਵਜੋਂ ਹੋਈ ਹੈ। ਇਹ ਸਾਰੇ ਬਟਾਲਾ ਇਲਾਕੇ ਨਾਲ ਸੰਬੰਧਿਤ ਹਨ ਅਤੇ ਪੁਲਿਸ ਉਨ੍ਹਾਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ।
ਤੇਲ ਸਪਲਾਈ ਠੱਪ: ਏਸ਼ੀਆ ਸੰਕਟ ਨੇ ਮਚਾਈ ਹਾਹਾਕਾਰ, ਇਨ੍ਹਾਂ ਕਈ ਦੇਸ਼ਾ ਨੇ ਲਗਾਏ ਐਮਰਜੈਂਸੀ ਨਿਯਮ
ਯਾਦ ਰਹੇ ਕਿ ਕੁਝ ਦਿਨ ਪਹਿਲਾਂ ਗੁਰਦਾਸਪੁਰ ਵਿੱਚ ਇੱਕ ਸੁਨਿਆਰੇ ਦੇ ਘਰ ਵਿੱਚ ਦਿਨ ਦਿਹਾੜੇ ਵੱਡੀ ਲੁੱਟ ਦੀ ਵਾਰਦਾਤ ਹੋਈ ਸੀ, ਜਿਸ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ ਸੀ। ਸਵੇਰੇ ਕਰੀਬ 8 ਵਜੇ ਕੁਝ ਵਿਅਕਤੀ ਨਿਹੰਗ ਸਿੰਘਾਂ ਦੇ ਬਾਣੇ ਵਿੱਚ ਘਰ ਵਿੱਚ ਦਾਖਲ ਹੋਏ। ਉਸ ਵੇਲੇ ਪਰਿਵਾਰ ਆਪਣੇ ਰੋਜ਼ਾਨਾ ਦੇ ਕੰਮਾਂ ਵਿੱਚ ਵਿਅਸਤ ਸੀ।
ਦੋਸ਼ੀਆਂ ਨੇ ਘਰ ਵਿੱਚ ਦਾਖਲ ਹੁੰਦੇ ਹੀ ਹਥਿਆਰਾਂ ਦੀ ਨੋਕ ‘ਤੇ ਪਰਿਵਾਰ ਨੂੰ ਡਰਾ ਕੇ ਇੱਕ ਥਾਂ ਬੰਨ੍ਹ ਦਿੱਤਾ ਅਤੇ ਘਰ ਵਿੱਚ ਪਈ ਨਕਦੀ ਅਤੇ ਗਹਿਣਿਆਂ ਦੀ ਤਲਾਸ਼ੀ ਲੈ ਕੇ ਵੱਡੀ ਮਾਤਰਾ ਵਿੱਚ ਮਾਲ ਲੁੱਟ ਕੇ ਫਰਾਰ ਹੋ ਗਏ।
ਪਰਿਵਾਰ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕੀਤੀ। ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਪੁਲਿਸ ਨੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਅਤੇ ਆਖਿਰਕਾਰ ਚਾਰ ਦੋਸ਼ੀਆਂ ਨੂੰ ਕਾਬੂ ਕਰ ਲਿਆ।
ਇਸ ਕਾਰਵਾਈ ਨਾਲ ਇਲਾਕੇ ਦੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਹਜੇ ਜਾਰੀ ਹੈ ਅਤੇ ਸੰਭਵ ਹੈ ਕਿ ਇਸ ਲੁੱਟ ਕਾਂਡ ਨਾਲ ਜੁੜੇ ਹੋਰ ਪੱਖ ਵੀ ਸਾਹਮਣੇ ਆਉਣ। ਹੁਣ ਸਭ ਦੀ ਨਜ਼ਰ ਪੁਲਿਸ ਦੀ ਆਉਣ ਵਾਲੀ ਪ੍ਰੈਸ ਕਾਨਫਰੰਸ ‘ਤੇ ਟਿਕੀ ਹੋਈ ਹੈ, ਜਿਸ ਵਿੱਚ ਹੋਰ ਵੱਡੇ ਖੁਲਾਸਿਆਂ ਦੀ ਉਮੀਦ ਹੈ।
