Gurdaspur ਵਿੱਚ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਸੰਵੇਦਨਸ਼ੀਲ ਕੇਸ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ ਤੀਜੇ ਦੋਸ਼ੀ ਇੰਦਰਜੀਤ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਉਸਨੂੰ Amritsar ਤੋਂ ਕਾਬੂ ਕੀਤਾ ਗਿਆ ਹੈ।
ਇਸ ਮਾਮਲੇ ਵਿੱਚ ਪਹਿਲਾਂ ਹੀ ਦਿਲਾਵਰ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਦਿਲਾਵਰ ਨੇ ਪੁੱਛਗਿੱਛ ਦੌਰਾਨ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਦੇ ਨਾਮ ਲਏ ਸਨ। ਉਸਦੇ ਬਿਆਨ ਅਨੁਸਾਰ ਰਣਜੀਤ ਅਤੇ ਇੰਦਰਜੀਤ ਅੱਗੇ ਸਨ ਅਤੇ ਉਨ੍ਹਾਂ ਨੇ ਹੀ ਗੋਲੀਆਂ ਚਲਾਈਆਂ ਸਨ।
22 ਫਰਵਰੀ ਦੀ ਰਾਤ ਵਾਪਰੀ ਸੀ ਵਾਰਦਾਤ
ਇਹ ਖੌਫਨਾਕ ਘਟਨਾ 22 ਫਰਵਰੀ ਦੀ ਰਾਤ ਨੂੰ ਗੁਰਦਾਸਪੁਰ ਦੇ ਸਰਹੱਦੀ ਪਿੰਡ ਆਦੀਆਂ ਵਿੱਚ ਵਾਪਰੀ ਸੀ। ਹਮਲੇ ਦੌਰਾਨ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਪੁਲਿਸ ਚੌਕੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਸੀ।
READ ALSO : ਰਮਜ਼ਾਨ ਦੇ ਦੂਜੇ ਜੁਮ੍ਹੇ ‘ਤੇ ਲੁਧਿਆਣਾ ਵਿੱਚ ਅਧਿਆਤਮਿਕ ਜੋਸ਼, ਹਜ਼ਾਰਾਂ ਰੋਜ਼ੇਦਾਰਾਂ ਨੇ ਕੀਤੀ ਨਮਾਜ਼
ਆਈਐਸਆਈ ਦੇ ਇਸ਼ਾਰੇ ‘ਤੇ ਸਾਜ਼ਿਸ਼: ਡੀਆਈਜੀ
ਡੀਆਈਜੀ Sandeep Goel ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਆਦੀਆਂ ਦੇ ਰਹਿਣ ਵਾਲੇ ਰਣਜੀਤ ਸਿੰਘ, ਇੰਦਰਜੀਤ ਸਿੰਘ ਅਤੇ ਅਲੀਨੰਗਲ ਦੇ ਵਾਸੀ ਦਿਲਾਵਰ ਸਿੰਘ ਨੇ ਕਥਿਤ ਤੌਰ ‘ਤੇ ਆਈਐਸਆਈ ਦੇ ਇਸ਼ਾਰੇ ‘ਤੇ ਇਸ ਹਮਲੇ ਨੂੰ ਅੰਜਾਮ ਦਿੱਤਾ।
ਪੁਲਿਸ ਨੇ ਪਹਿਲਾਂ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। ਰਣਜੀਤ ਸਿੰਘ 25 ਫਰਵਰੀ ਨੂੰ ਇੱਕ ਐਨਕਾਊਂਟਰ ਦੌਰਾਨ ਮਾਰਿਆ ਗਿਆ ਸੀ। ਹੁਣ ਤੀਜੇ ਦੋਸ਼ੀ ਇੰਦਰਜੀਤ ਸਿੰਘ ਦੀ ਗ੍ਰਿਫਤਾਰੀ ਨਾਲ ਜਾਂਚ ਨੂੰ ਹੋਰ ਮਜ਼ਬੂਤੀ ਮਿਲੀ ਹੈ।
ਐਨਕਾਊਂਟਰ ‘ਤੇ ਉੱਠ ਰਹੇ ਸਵਾਲ
ਦੂਜੇ ਪਾਸੇ ਰਣਜੀਤ ਸਿੰਘ ਦੇ ਪਰਿਵਾਰ ਨੇ ਪੁਲਿਸ ਮੁਕਾਬਲੇ ਨੂੰ ਫਰਜ਼ੀ ਕਰਾਰ ਦਿੱਤਾ ਹੈ। ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਜਾਣਬੁੱਝ ਕੇ ਫਸਾਇਆ ਗਿਆ ਹੈ ਅਤੇ ਮੁਕਾਬਲਾ ਸੱਚ ਨਹੀਂ ਸੀ।
ਫਿਲਹਾਲ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਗ੍ਰਿਫਤਾਰ ਕੀਤੇ ਗਏ ਇੰਦਰਜੀਤ ਤੋਂ ਹੋਰ ਪੁੱਛਗਿੱਛ ਜਾਰੀ ਹੈ। ਇਸ ਮਾਮਲੇ ਨੇ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।
Big Breaking: ਪੈਸਿਆਂ ਨਾਲ ਭਰਿਆ ਫੌਜੀ ਜਹਾਜ਼ Crash,15 ਲੋਕਾਂ ਦੀ ਦਰਦਨਾਕ ਮੌਤ
मेष: दिन शुभ रहेगा...