Site icon Dainik Savera Punjab

ਮੰਦਭਾਗਾ : ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦਾ 93 ਸਾਲ ਦੀ ਉਮਰ ‘ਚ ਦਿਹਾਂਤ, ਕੁਝ ਦਿਨਾਂ ਤੋਂ ਚੱਲ ਰਹੇ ਸੀ ਬਿਮਾਰ

congress leader

congress leader

Gurdeep Singh Bhaini Passes Away : ਪੰਜਾਬ ਕਾਂਗਰਸ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਾਰਟੀ ਦੇ ਜਗਰਾਓਂ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਗੁਰਦੀਪ ਸਿੰਘ ਭੈਣੀ ਦਾ ਦਿਹਾਂਤ ਹੋ ਗਿਆ ਹੈ। ਉਹ 93 ਸਾਲ ਦੀ ਉਮਰ ਦੇ ਸਨ, ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਦੱਸੇ ਗਏ ਹਨ। ਗੁਰਦੀਪ ਸਿੰਘ ਭੈਣੀ ਦਾ ਅੱਜ ਸਵੇਰੇ ਦਿਹਾਂਤ ਹੋਇਆ। ਉਹ ਦੋ ਵਾਰ ਵਿਧਾਇਕ ਵਜੋਂ ਜਗਰਾਓਂ ਦੀ ਨੁਮਾਇੰਦਗੀ ਕਰ ਚੁੱਕੇ ਹਨ, ਇਕ ਵਾਰ ਸ਼੍ਰੋਮਣੀ ਅਕਾਲੀ ਦਲ ਤੋਂ ਅਤੇ ਇਕ ਵਾਰ ਕਾਂਗਰਸ ਵੱਲੋਂ ਚੋਣ ਜਿੱਤੇ ਸਨ। ਜਾਣਕਾਰੀ ਅਨੁਸਾਰ, ਉਹ ਪੰਜਾਬ ਖਾਦੀ ਬੋਰਡ ਦੇ ਸਾਬਕਾ ਉਪ-ਚੇਅਰਮੈਨ ਮੇਜਰ ਸਿੰਘ ਭੈਣੀ ਅਤੇ ਸੁਖਦੇਵ ਸਿੰਘ ਤੂਰ ਭੈਣੀ (ਕੈਨੇਡਾ) ਦੇ ਪਿਤਾ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਆਉਣ ਉਪਰੰਤ ਕੀਤਾ ਜਾਵੇਗਾ।

congress leader
Exit mobile version