ਪੰਜਾਬ ਡੈਸਕ: ਬਰਨਾਲਾ ਦੇ ਗੁਰਜੰਟ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਵਿਰੁੱਧ ਕੀਤੀਆਂ ਟਿੱਪਣੀਆਂ ਦੇ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ। ਇਹ ਟਿੱਪਣੀਆਂ ਇੱਕ ਗੁਰਮਤਿ ਸਮਾਗਮ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕੀਤੀਆਂ ਗਈਆਂ ਸਨ ਜਿਸ ਕਾਰਨ ਪੰਥਕ ਪੱਧਰ ‘ਤੇ ਗੰਭੀਰ ਨਾਰਾਜ਼ਗੀ ਪ੍ਰਗਟ ਕੀਤੀ ਗਈ।
ਅੰਤਰਰਾਸ਼ਟਰੀ ਤੇਲ ਤਸਕਰੀ ਦਾ ਭੰਡਾਫੋੜ — ਤੱਟ ਰੱਖਿਅਕ ਨੇ ਸਮੁੰਦਰ ਵਿੱਚ ਰੋਕੀ ਵੱਡੀ ਸਾਜ਼ਿਸ਼
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮ ਅਨੁਸਾਰ ਗੁਰਜੰਟ ਸਿੰਘ ਨੂੰ ਨੌ ਫਰਵਰੀ ਨੂੰ ਸਵੇਰੇ ਦਸ ਵਜੇ ਤੱਕ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਲਈ ਨਿੱਜੀ ਤੌਰ ‘ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਕੱਤਰੇਤ ਵੱਲੋਂ ਜਾਰੀ ਸੂਚਨਾ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਸਿੱਖ ਗੁਰੂ ਸਾਹਿਬਾਨ ਦੇ ਅਤਿ ਸਤਿਕਾਰਤ ਦਰਜੇ ਦੇ ਵਿਰੁੱਧ ਕੋਈ ਵੀ ਬਿਆਨ ਜਾਂ ਵਰਤਾਰਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਵਿਜੇ ਦਾ 15 ਕਰੋੜ ਆਮਦਨ ਵਿਵਾਦ — ਹਾਈ ਕੋਰਟ ਨੇ ਕਿਹੜਾ ਸਖ਼ਤ ਰੁਖ ਅਪਣਾਇਆ
ਸੂਚਨਾ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀਂ ਕਿ ਉਹ ਗੁਰੂ ਸਾਹਿਬਾਨ ਦੇ ਸਤਿਕਾਰ ਨੂੰ ਘਟਾਉਣ ਵਾਲੀ ਕੋਈ ਗੱਲ ਕਰੇ। ਅਜਿਹੇ ਕਿਰਤ ਨੂੰ ਨਾ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਸਵੀਕਾਰ ਕਰਦਾ ਹੈ ਅਤੇ ਨਾ ਹੀ ਸਮੁੱਚਾ ਖ਼ਾਲਸਾ ਪੰਥ।
